08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਸੇਖਵਾਂ ਦੇ ਸਰਕਾਰੀ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜ ਰੋਕਣ ਨੂੰ ਲੈ ਕੇ ਹੋਇਆ ਹੰਗਾਮਾ

Ad Position 21
No active advertisement
ਅਜੀਤ ਡੈਸਕ 14-05-2026
ਜ਼ੀਰਾ, 13 ਮਈ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਸੇਖਵਾਂ ਦੇ ਸਰਕਾਰੀ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਕੁਝ ਪਿੰਡ ਦੇ ਹੀ ਵਿਅਕਤੀਆਂ ਵਲੋਂ ਸਕੂਲ ਵਿਚ ਪੱਥਰ ਲਗਾਉਣ ਦੇ ਕੰਮ ਨੂੰ ਜ਼ਬਰਦਸਤੀ ਰੋਕ ਦਿੱਤਾ ਗਿਆ | ਮਾਮਲਾ ਇੰਨਾ ਵੱਧ ਗਿਆ ਕਿ ਕੁਝ ਲੋਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਪੰਨੂ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਸੇਖਵਾਂ ਸਦਰ ਥਾਣਾ ਜ਼ੀਰਾ ਨੇ ਦੱਸਿਆ ਹੈ ਕਿ ਸਕੂਲ ਵਿਚ ਪੱਥਰ ਲਗਾਉਣ ਦਾ ਕੰਮ ਕਰ ਚੱਲ ਰਿਹਾ ਸੀ | ਇਸੇ ਦੌਰਾਨ ਪਿੰਡ ਸੇਖਵਾਂ ਦੇ ਹੀ ਦਿਲਪ੍ਰੀਤ ਸਿੰਘ ਪੁੱਤਰ ਮਿੰਟੂ ਸਿੰਘ, ਮਨਦੀਪ ਸਿੰਘ ਪੁੱਤਰ ਜੰਟਾ ਸਿੰਘ, ਜਸ਼ਨਦੀਪ ਸਿੰਘ ਪੁੱਤਰ ਜੰਟਾ ਸਿੰਘ, ਸਿਮਰਨ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਕਿ੍ਸ਼ਨ ਪੁੱਤਰ ਨਾਮਾਲੂਮ ਵਾਸੀ ਸਿੰਘਾਂ ਵਾਲਾ ਮੋਗਾ ਨੇ ਆ ਕੇ ਕੰਮ ਵਿਚ ਵਿਘਨ ਪਾਇਆ ਤੇ ਕੰਮ ਬੰਦ ਕਰਨ ਦੀ ਧਮਕੀ ਦਿੱਤੀ | ਜਦੋਂ ਅਸੀਂ ਉਹਨਾਂ ਦਾ ਵਿਰੋਧ ਕੀਤਾ ਤਾਂ ਤੈਸ਼ ਵਿਚੋਂ ਆ ਕੇ ਉਹਨਾਂ ਨੇ ਸਾਡੇ ਉੱਤੇ ਹਮਲਾ ਕਰ ਦਿੱਤਾ ਅਤੇ ਗੰਭੀਰ ਸੱਟਾਂ ਮਾਰੀਆਂ | ਇਸੇ ਦੌਰਾਨ ਜ਼ਖਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ | ਸਦਰ ਥਾਣਾ ਜ਼ੀਰਾ ਵਲੋਂ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ ਦੀ ਧਾਰਾ 118/115/191/190/ ਤਹਿਤ ਅਤੇ ਆਈ.ਪੀ.ਸੀ ਦੀ ਧਾਰਾ 324/323/148/149 ਤਹਿਤ ਮੁਕਦਮਾ ਦਰਜ ਕੀਤਾ ਗਿਆ | ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਕਾਨੂੰਨ ਨੂੰ ਹੱਥਾਂ ਵਿਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉੱਧਰ ਸਕੂਲ ਵਰਗੀ ਪਵਿੱਤਰ ਸੰਸਥਾ ਵਿਚ ਵਾਪਰੀ ਇਸ ਹਿੰਸਕ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਹਨਾਂ ਦਾ ਕਹਿਣਾ ਹੈ ਕਿ ਸਕੂਲ ਦਾ ਵਿਕਾਸ ਸਮੁੱਚੇ ਪਿੰਡ ਅਤੇ ਬੱਚਿਆਂ ਦੇ ਭਵਿੱਖ ਲਈ ਹੈ ਪਰ ਕੁਝ ਸ਼ਰਾਰਤੀ ਅਨਸਰ ਆਪਣੀ ਨਿੱਜੀ ਰੰਜਸ਼ ਜਾਂ ਸੌੜੀ ਸੋਚ ਕਾਰਨ ਕੰਮਾਂ ਨੂੰ ਰੋਕ ਰਹੇ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 110 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਅੱਠਵੇਂ ਦਿਨ 'ਚ ਦਾਖ਼ਲ ਹੜਤਾਲ, ਅਕਾਲੀ ਆਗੂ ਪਹੁੰਚੇ ਹਮਾਇਤ 'ਤੇ
Ad Position 24