08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਐਸ.ਈ. 12ਵੀਂ ਦੇ ਨਤੀਜਿਆਂ ਵਿਚ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-05-2026
ਨਿਮਰਤ ਕੌਰ ਨੇ 96 ਪ੍ਰਤੀਸ਼ਤ ਅੰਕਾਂ ਨਾਲ ਮਾਰੀ ਬਾਜ਼ੀ
ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)-ਸੀ.ਬੀ.ਐਸ.ਈ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਹਿਣ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ | ਕਾਮਰਸ ਸਟਰੀਮ ਵਿਚ ਨਿਮਰਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵੰਸ਼ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਪ੍ਰਭਜੋਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸਟਰੀਮ ਵਿਚ ਚਾਰ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 12 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਵਿਸ਼ੇਸ਼ ਸਫਲਤਾ ਦਰਜ ਕੀਤੀ | ਸਾਇੰਸ ਸਟਰੀਮ ਵਿਚ ਅਨੀਸ਼ਾ ਨੇ 90 ਫ਼ੀਸਦੀ ਅੰਕ ਲੈ ਕੇ ਪਹਿਲੇ, ਯਸ਼ਮੀਨ ਕੌਰ 87 ਫ਼ੀਸਦੀ ਅੰਕਾਂ ਨਾਲ ਦੂਜੇ ਅਤੇ ਅਰਵੀਨ ਕੌਰ 85 ਫ਼ੀਸਦੀ ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਆਰਟਸ ਸਟਰੀਮ ਵਿਚ ਸ਼ਿਵੇਸ਼ ਅਤੇ ਨਮਨ ਗਾਬਾ ਨੇ ਸਾਂਝੇ ਤੌਰ 'ਤੇ 90 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਹਰਮਨਦੀਪ ਸਿੰਘ 'ਤੇ ਪਾਰਥ ਮਲਹੋਤਰਾ ਨੇ 87 ਫ਼ੀਸਦੀ ਅੰਕਾਂ ਨਾਲ ਦੂਜਾ 'ਤੇ ਸਰਤਾਜ ਸਿੰਘ ਨੇ 86.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਦੇ ਮੁਖੀ ਐਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਡਾਇਰੈਕਟਰ ਐਸ.ਪੀ. ਆਨੰਦ ਅਤੇ ਪਿ੍ੰਸੀਪਲ ਡਾ. ਪ੍ਰਵੀਨ ਅÏਲ ਨੇ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਆਸ ਜਤਾਈ ਕਿ ਉਹ ਭਵਿੱਖ ਵਿਚ ਵੀ ਇਸੇ ਜਜ਼ਬੇ ਅਤੇ ਮਿਹਨਤ ਨਾਲ ਨਵੀਆਂ ਉਚਾਈਆਂ ਹਾਸਲ ਕਰਨਗੇ |
ਮਾਤਾ ਸਾਹਿਬ ਕੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰੂਹਰਸਹਾਏ, (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸਕੂਲ ਪਿ੍ੰਸੀਪਲ ਡਾਕਟਰ ਵੰਦਨਾ ਧਵਨ ਦੀ ਅਗਵਾਈ ਹੇਠ ਸੀ.ਬੀ.ਐੱਸ.ਈ ਦੀ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਅਰਸ਼ਪ੍ਰੀਤ ਕੌਰ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪ੍ਰਭਜੋਤ ਕੌਰ ਨੇ 92 ਫ਼ੀਸਦੀ, ਮਿਲਵਰਤਨ ਦੀਪ ਨੇ 89.8 ਫ਼ੀਸਦੀ, ਜੋਬਨਪ੍ਰੀਤ ਨੇ 89 ਫ਼ੀਸਦੀ, ਅਨਮੋਲ ਨੇ 88.8 ਫ਼ੀਸਦੀ, ਹਿਮਾਂਸ਼ੂ ਨੇ 87.8 ਫ਼ੀਸਦੀ, ਹਰਮਨਦੀਪ ਨੇ 87.6 ਫ਼ੀਸਦੀ, ਨਵਜੋਤ ਨੇ 86.6 ਫ਼ੀਸਦੀ, ਪ੍ਰਭਜੀਤ ਨੇ 86.2 ਫ਼ੀਸਦੀ, ਹਰਮਨਪ੍ਰੀਤ ਨੇ 85.8 ਫ਼ੀਸਦੀ ਅਤੇ ਜਪਜੀਤ ਨੇ 85.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਅਕਾਊਾਟੈਂਸੀ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਉਪਲਬਧੀ ਹਾਸਲ ਕੀਤੀ | ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਸਕੂਲ ਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ | ਸਕੂਲ ਦੇ ਚੇਅਰਮੈਨ ਮਹਿਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਲਈ ਸਦਾ ਪ੍ਰਤੀਬੱਧ ਹੈ ਅਤੇ ਵਿਦਿਆਰਥੀਆਂ ਦੀ ਸਫਲਤਾ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਸਮੇਤ ਸਮੂਹ ਅਧਿਆਪਕ ਵਰਗ ਨੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
* ਵਿਵੇਕਾਨੰਦ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਸਥਾਨਕ ਵਿਵੇਕਾਨੰਦ ਵਰਲਡ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਸੀ.ਬੀ.ਐਸ.ਈ. ਸੀਨੀਅਰ ਸੈਕੰਡਰੀ ਪ੍ਰੀਖਿਆ ਦੇ ਨਤੀਜਿਆਂ ਵਿਚ ਨਵੀਂ ਉਪਲਬਧੀ ਦਰਜ ਕੀਤੀ ਹੈ | ਸਕੂਲ ਦੇ ਕਈ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ ਵਿਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਐੱਸ. ਐਨ. ਰੁਦਰਾ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਅਤੇ ਮਾਣ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਸਕੂਲ ਦੇ ਅਨੁਸ਼ਾਸਿਤ ਅਕਾਦਮਿਕ ਮਾਹੌਲ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਚ ਸਿੱਖਿਆ ਮਿਆਰਾਂ ਲਈ ਵਚਨਬੱਧ ਰਹੇਗਾ | ਉਨ੍ਹਾਂ ਦੱਸਿਆ ਕਿ ਹਿਊਮੈਨਿਟੀਜ਼ ਸਟਰੀਮ ਵਿਚ ਅਨੁਰੀਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕਾਮਰਸ ਸਟਰੀਮ ਵਿਚ ਵੈਭਵ ਕੁਮਾਰ ਨੇ 96.2 ਫ਼ੀਸਦੀ ਅੰਕਾਂ ਨਾਲ ਟਾਪ ਕੀਤਾ, ਜਦਕਿ ਮਹਿਕਦੀਪ ਕੌਰ ਨੇ 94.8 ਫ਼ੀਸਦੀ ਅਤੇ ਦਿ੍ਸ਼ਟੀ ਨੇ 90.2 ਫ਼ੀਸਦੀ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਨਾਨ-ਮੈਡੀਕਲ ਸਟਰੀਮ ਵਿਚ ਨਮਿਸ਼ ਜਿੰਦਲ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੰਸ਼ਿਕਾ ਬੇਰੀ ਨੇ 94.8 ਫ਼ੀਸਦੀ ਅਤੇ ਪ੍ਰਿਯਾਂਸ਼ੂ ਨੇ 91.6 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਮੈਡੀਕਲ ਸਟਰੀਮ ਵਿਚ ਪਲਕ ਨੇ 90.4 ਫ਼ੀਸਦੀ, ਅਤੀਆ ਨੇ 90.2 ਫ਼ੀਸਦੀ ਅਤੇ ਆਸਥਾ, ਸ਼ਾਇਲਜਾ ਤੇ ਤਨਿਸ਼ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਬਲੇ-ਤਾਰੀਫ਼ ਪ੍ਰਦਰਸ਼ਨ ਕੀਤਾ। ਡਾ. ਰੁਦਰਾ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਨੂੰ ਵੀ ਇਸ ਸਫਲਤਾ ਦਾ ਮਹੱਤਵਪੂਰਨ ਹਿੱਸਾ ਕਰਾਰ ਦਿੱਤਾ। ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਅਤੇ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਗੱਡੇ ਸਫਲਤਾ ਦੇ ਝੰਡੇ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਮੈਡੀਕਲ ਸਟ੍ਰਰੀਮ ਦੀ ਵਿਦਿਆਰਥਣ ਪਲਕ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰੀਖਿਆ ਵਿਚ ਸਕੂਲ ਦੇ 371 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਰੂਚੀ ਪਾਂਡੇ ਨੇ ਦੱਸਿਆ ਕਿ ਹਿਊਮੈਨਿਟੀਜ਼ ਸਟ੍ਰਰੀਮ ਦੀ ਰਾਜਦੀਪ ਕੌਰ ਨੇ 96.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮੈਡੀਕਲ ਸਟ੍ਰਰੀਮ ਦੀ ਐਸ਼ਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਨ-ਮੈਡੀਕਲ ਸਟ੍ਰਰੀਮ ਵਿਚ ਮਨਤਾਜਬੀਰ ਸਿੰਘ ਨੇ 95.8 ਫ਼ੀਸਦੀ, ਕੁਨਾਲ ਬਾਂਸਲ ਨੇ 93.6 ਫ਼ੀਸਦੀ ਅਤੇ ਸੁਬਨੀਤ ਕੌਰ ਨੇ 92.4 ਫ਼ੀਸਦੀ ਅੰਕ ਪ੍ਰਾਪਤ ਕੀਤੇ। ਮੈਡੀਕਲ ਸਟ੍ਰਰੀਮ ਵਿਚ ਪਲਕ ਨੇ 97 ਫ਼ੀਸਦੀ, ਐਸ਼ਪ੍ਰੀਤ ਕੌਰ ਨੇ 94.8 ਫ਼ੀਸਦੀ ਅਤੇ ਸੁਹਿਰਦ ਕੌਰ ਨੇ 93.4 ਫ਼ੀਸਦੀ ਅੰਕ ਹਾਸਲ ਕੀਤੇ। ਹਿਊਮੈਨਿਟੀਜ਼ ਸਟ੍ਰਰੀਮ ਵਿਚ ਰਾਜਦੀਪ ਕੌਰ ਨੇ 96.6 ਫ਼ੀਸਦੀ, ਗੁਰਨੂਰ ਕੌਰ ਨੇ 94 ਫ਼ੀਸਦੀ ਅਤੇ ਕਵਿਸ਼ ਚਾਵਲਾ ਤੇ ਸਮਰੱਥ ਮੰਗਲ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕੀਤੇ। ਕਾਮਰਸ ਸਟ੍ਰਰੀਮ ਵਿਚ ਲਕਸ਼ ਗਰਗ ਨੇ 96.4 ਫ਼ੀਸਦੀ, ਸਮਰੱਥ ਮੋਂਗਾ ਨੇ 96 ਫ਼ੀਸਦੀ ਅਤੇ ਜੀਵਜੋਤ ਸਿੰਘ ਸਾਹਨੀ ਨੇ 94.6 ਫ਼ੀਸਦੀ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਫਾਈਨੈਂਸ਼ਲ ਮਾਰਕੀਟ ਮੈਨੇਜਮੈਂਟ ਵਿਚ ਮਯੰਕ ਗੁਪਤਾ ਨੇ 95 ਫ਼ੀਸਦੀ, ਹਿਮਾਂਸ਼ੂ ਗਰੋਵਰ ਨੇ 88.6 ਫ਼ੀਸਦੀ ਅਤੇ ਕੇਸ਼ਵ ਸ਼ਰਮਾ ਨੇ 82.6 ਫ਼ੀਸਦੀ ਅੰਕ ਪ੍ਰਾਪਤ ਕੀਤੇ। ਬੈਂਕਿੰਗ ਅਤੇ ਇੰਸ਼ੋਰੈਂਸ ਵਿਸ਼ੇ ਵਿਚ ਸਰਗੁਣ ਕੌਰ ਨੇ 93.6 ਫ਼ੀਸਦੀ, ਗੁਰਵੀਰ ਕੌਰ ਨੇ 93.2 ਫ਼ੀਸਦੀ ਅਤੇ ਹਰਸਿਰਤ ਕੌਰ ਨੇ 90.8 ਫ਼ੀਸਦੀ ਅੰਕ ਹਾਸਲ ਕੀਤੇ। ਪ੍ਰਿੰਸੀਪਲ ਡਾ. ਰੂਚੀ ਪਾਂਡੇ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਹੈੱਡ ਡੀ.ਜੇ.ਸੀ ਅਜੈ ਮਿੱਤਲ ਨੇ ਕਿਹਾ ਕਿ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ।
* ਸਿਟੀ ਹਾਰਟ ਸਕੂਲ ਮਮਦੋਟ ਦਾ ਨਤੀਜਾ ਰਿਹਾ ਸ਼ਾਨਦਾਰ
ਮਮਦੋਟ, (ਸੁਖਦੇਵ ਸਿੰਘ ਸੰਗਮ)-ਮਮਦੋਟ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਸਿਟੀ ਹਾਰਟ ਸਕੂਲ ਦਾ ਸੀ. ਬੀ. ਐੱਸ. ਈ. ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਪ੍ਰੀਖਿਆ ਦੌਰਾਨ ਸਕੂਲ ਦੇ-88 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਚੰਗੇ ਨੰਬਰ ਹਾਸਲ ਕਰਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਰਜਨੀ ਸ਼ਰਮਾ ਨੇ ਦੱਸਿਆ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਅੰਸ਼ਿਕ ਨੇ 95 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਜਸ਼ਦੀਪ ਕੌਰ ਨੇ 94.2 ਪ੍ਰਤੀਸ਼ਤ ਨੰਬਰਾਂ ਨਾਲ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ 80 ਪ੍ਰਤੀਸ਼ਤ ਨੰਬਰਾਂ ਨਾਲ ਤੀਜਾ ਸਥਾਨ ਲਿਆ। ਏਸੇ ਤਰਾਂ ਸਾਇੰਸ ਗਰੁੱਪ ਵਿਚ ਚੇਤਨਾ ਨੇ 94, ਨਵਸੀਰਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ 93, ਗਿਆਨਦੀਪ ਸਿੰਘ ਬਰਾੜ ਨੇ 92, ਆਰਟਸ ਗਰੁੱਪ ਵਿਚ ਨਵਜੋਤ ਕੌਰ ਨੇ 86, ਅਮਨਦੀਪ ਕੌਰ ਅਤੇ ਐਸ਼ਵੀਰ ਸਿੰਘ ਨੇ 76.8, ਰਮਨਦੀਪ ਕੌਰ ਨੇ 74 ਪ੍ਰਤੀਸ਼ਤ ਨੰਬਰਾਂ ਨਾਲ ਮੋਹਰੀ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਰਜਨੀ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ 'ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ, ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਮੌਕੇ ਮੈਡਮ ਰੇਖਾ ,ਸ਼ੇਖਰ ਕੁਮਾਰ, ਮੰਗਤ ਰਾਮ, ਵਿਧੀ ਮੈਡਮ, ਰਿਤਿਕ, ਨਿਧੀ ਮੈਡਮ, ਮਿਅੰਕ ਗਰਗ ਅਤੇ ਸੁਖਪਾਲ ਸਿੰਘ ਮੌਜੂਦ ਸਨ।
* ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ
* ਖੁਸ਼ਪ੍ਰੀਤ ਕੌਰ, ਕਿਰਨਦੀਪ ਕੌਰ, ਐਸ਼ਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ ਪੰਜਾਬੀ ਵਿਸ਼ੇ ਵਿਚ 100 ਫਿੱਸਦੀ ਅੰਕ ਪ੍ਰਾਪਤ ਕੀਤੇ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦਾ ਸੀ.ਬੀ.ਐਸ.ਈ ਬੋਰਡ ਦੀ 12ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਸ਼ਾਨਦਾਰ ਰਿਹਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉੱਤਮ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਦੇ ਮੁੱਖ ਸੇਵਾਦਾਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਗਤ ਮਿਲਖਾ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ, ਪ੍ਰਬੰਧਕ ਕਮੇਟੀ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ। ਸਕੂਲ ਦੇ ਮੈਨੇਜਰ ਇੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਜਮਾਤ ਦੇ ਕੁੱਲ 111 ਵਿਦਿਆਰਥੀਆਂ ਵਿਚੋਂ ਸਾਰੇ ਹੀ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ। ਇਨ੍ਹਾਂ ਵਿਚ ਐਸ਼ਪ੍ਰੀਤ ਕੌਰ ਨੇ 95.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਜਸ਼ਨਦੀਪ ਕੌਰ ਨੇ 93.8 ਫ਼ੀਸਦੀ, ਅਰਸ਼ਦੀਪ ਕੌਰ ਨੇ 93.6 ਫ਼ੀਸਦੀ, ਸਿਮਰਜੀਤ ਕੌਰ ਨੇ 93.2 ਫ਼ੀਸਦੀ, ਕਿਰਨਦੀਪ ਕੌਰ ਨੇ 92.8 ਫ਼ੀਸਦੀ, ਜੈਸਮੀਨ ਕੌਰ ਨੇ 91.8 ਫ਼ੀਸਦੀ, ਅਰਸ਼ਪ੍ਰੀਤ ਕੌਰ ਨੇ 90.8 ਫ਼ੀਸਦੀ ਅਤੇ ਹਰਮਨਪ੍ਰੀਤ ਕੌਰ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਸ਼ਾ-ਵਾਰ ਪ੍ਰਾਪਤੀਆਂ ਵਿਚ ਖੁਸ਼ਪ੍ਰੀਤ ਕੌਰ, ਕਿਰਨਦੀਪ ਕੌਰ, ਐਸ਼ਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ ਪੰਜਾਬੀ ਵਿਸ਼ੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਅਰਸ਼ਪ੍ਰੀਤ ਕੌਰ ਨੇ ਅੰਗਰੇਜ਼ੀ ਵਿਚ 98 ਫ਼ੀਸਦੀ, ਜਸ਼ਨਦੀਪ ਕੌਰ ਨੇ ਬਿਜ਼ਨਸ ਸਟੱਡੀਜ਼ ਵਿਚ 98 ਫ਼ੀਸਦੀ ਅਤੇ ਅਰਸ਼ਦੀਪ ਕੌਰ ਨੇ ਸਰੀਰਕ ਸਿੱਖਿਆ ਵਿਸ਼ੇ ਵਿਚ 98 ਫ਼ੀਸਦੀ ਅੰਕ ਹਾਸਲ ਕਰਕੇ ਵਿਸ਼ੇਸ਼ ਮਾਣ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਖੁਸ਼ਵੰਤ ਸਿੰਘ, ਵਾਈਸ ਪ੍ਰਿੰਸੀਪਲ ਮੈਡਮ ਊਸ਼ਾ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿਚ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀਆਂ ਨ... ਅਗਲੀ ਖ਼ਬਰ ਰੇਲਵੇ ਪੁਲ 'ਤੇ ਪੋਸਟਰ ਲਗਾਉਣ ਕਾਰਨ ਪੰਛੀਆਂ ਦੀ ਮੌਤ, ਸਮਾਜ ਸੇਵੀ ਜਿੰਮੀ ਮਨਚੰਦਾ ਵਲੋਂ ਰੋਸ
Ad Position 24