08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿਚ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀਆਂ ਨੇ ਮੈਰਿਟ ਵਿਚ ਬਣਾਈ ਥਾਂ

Ad Position 21
No active advertisement
12ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀ | <br/> 14-05-2026
12ਵੀਂ ਦੇ ਨਤੀਜਿਆਂ ਵਿਚ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀਆਂ ਨੇ ਮੈਰਿਟ ਵਿਚ ਬਣਾਈ ਥਾਂ
ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਥਾਂ ਬਣਾ ਕੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ | ਸਕੂਲ ਦੇ ਪਿ੍ੰਸੀਪਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਕੂਲ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ | ਉਨ੍ਹਾਂ ਦੱਸਿਆ ਕਿ ਨਾਨ-ਮੈਡੀਕਲ ਸਟਰੀਮ ਦੇ ਵਿਦਿਆਰਥੀ ਰਾਮ ਨਿਵਾਸ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਮੈਡੀਕਲ ਸਟਰੀਮ ਦੀ ਵਿਦਿਆਰਥਣ ਮੁਨੀਤ ਕੌਰ ਨੇ 97.6 ਫ਼ੀਸਦੀ ਅੰਕ ਹਾਸਲ ਕਰਕੇ ਆਪਣੀ ਯੋਗਤਾ ਦਾ ਲੋਹਾ ਮਨਵਾਇਆ | ਇਸੇ ਤਰ੍ਹਾਂ ਲਵਲੀਨ ਕੌਰ ਨੇ ਨਾਨ-ਮੈਡੀਕਲ ਸਟਰੀਮ ਵਿਚ 97.2 ਫ਼ੀਸਦੀ ਅਤੇ ਹਰਮਨਦੀਪ ਕੌਰ ਨੇ ਮੈਡੀਕਲ ਸਟਰੀਮ ਵਿਚ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਿਚ ਵਾਧਾ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਸਕੂਲ ਪ੍ਰਬੰਧਕਾਂ ਵਲੋਂ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਨਵੀਆਂ ਉਚਾਈਆਂ ਹਾਸਲ ਕਰਨ |
ਮਾਤਾ ਗੁਜਰੀ ਪਬਲਿਕ ਸਕੂਲ ਭੜਾਣਾ ਦਾ ਨਤੀਜਾ ਰਿਹਾ ਸ਼ਾਨਦਾਰ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਜ਼ੀਰਾ ਰੋਡ 'ਤੇ ਸਥਿਤ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੜਾਣਾ ਦੇ ਵਿਦਿਆਰਥੀਆਂ ਸ਼ਾਨਦਾਰ ਮੱਲ੍ਹਾਂ ਮਾਰਦਿਆਂ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਐਲਾਨੇ ਗਏ ਨਤੀਜਿਆਂ ਵਿਚ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਰੁਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਭਦੀਪ ਕੌਰ ਸਪੁੱਤਰੀ ਜਸਪ੍ਰੀਤ ਸਿੰਘ ਨੇ ਪਹਿਲਾ, ਸੁਖਪ੍ਰੀਤ ਕੌਰ ਸਪੁੱਤਰੀ ਗੁਰਭੇਜ ਸਿੰਘ ਨੇ ਦੂਸਰਾ, ਮਨਦੀਪ ਸਿੰਘ ਸਪੁੱਤਰ ਦਰਸ਼ਨ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਪੰਪਲ ਸ਼ਰਮਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ |
ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਕੁੱਲਗੜ੍ਹੀ ਦਾ ਨਤੀਜਾ ਰਿਹਾ ਸ਼ਾਨਦਾਰ
ਕੁੱਲਗੜ੍ਹੀ, (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਕੁੱਲਗੜ੍ਹੀ (ਫ਼ਿਰੋਜ਼ਪੁਰ) ਦਾ ਨਤੀਜਾ ਸ਼ਾਨਦਾਰ ਰਿਹਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਦਲਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ 115 ਬੱਚਿਆਂ ਨੇ ਪ੍ਰੀਖਿਆ ਵਿਚ ਭਾਗ ਲਿਆ ਸੀ | ਜਿਸ ਵਿਚੋਂ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਜਿਨ੍ਹਾਂ ਵਿਚ ਨਵਦੀਪ ਕÏਰ ਪੁੱਤਰੀ ਬਲਜੀਤ ਸਿੰਘ 466-500 (93.2 ਫ਼ੀਸਦੀ) ਨੰਬਰ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ¢ ਇਸੇ ਤਰ੍ਹਾਂ ਵੀਰਪਾਲ ਕÏਰ ਪੁੱਤਰੀ ਹਰਜੀਤ ਸਿੰਘ 461-500 (92.2 ਫ਼ੀਸਦੀ) ਨੰਬਰ ਲੈ ਕੇ ਸਕੂਲ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ | ਦਿਲਰਾਜ ਸਿੰਘ ਪੁੱਤਰ ਦਲਵੀਰ ਸਿੰਘ 459-500 (91.8 ਫ਼ੀਸਦੀ) ਅਤੇ ਮਨਜੋਤਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ 459-500 (91.8 ਫ਼ੀਸਦੀ) ਨੰਬਰ ਲੈ ਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ¢ ਇਸ ਤੋਂ ਇਲਾਵਾ 14 ਬੱਚਿਆਂ ਨੇ 90 ਫ਼ੀਸਦੀ ਤੋਂ ਉੱਪਰ ਅਤੇ 21 ਬੱਚਿਆਂ ਨੇ 80 ਫ਼ੀਸਦੀ ਤੋਂ ਉੱਪਰ ਅਤੇ 80 ਬੱਚਿਆਂ ਨੇ 70 ਫ਼ੀਸਦੀ ਤੋਂ ਉੱਪਰ ਨੰਬਰ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰÏਸ਼ਨ ਕੀਤਾ¢ ਇਸ ਖ਼ੁਸ਼ੀ ਦੇ ਮÏਕੇ 'ਤੇ ਸਕੂਲ ਚੇਅਰਮੈਨ ਫ਼ਤਿਹ ਸਿੰਘ ਬਰਾੜ ਅਤੇ ਸਕੂਲ ਪਿ੍ੰਸੀਪਲ ਦਲਵੀਰ ਸਿੰਘ ਨੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢
ਸਰਕਾਰੀ ਕੰਨਿਆ ਸਕੂਲ ਦੀ ਸ਼ੀਤਲ ਸ਼ਰਮਾ ਨੇ ਮੈਰਿਟ ਹਾਸਲ ਕਰਕੇ ਜ਼ਿਲੇ੍ਹ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ
ਜ਼ੀਰਾ, (ਪ੍ਰਤਾਪ ਸਿੰਘ ਹੀਰਾ)- ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਨੇ ਆਪਣਾ ਰਿਕਾਰਡ ਕਾਇਮ ਰੱਖਦਿਆਂ ਹੋਇਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਪੁੱਤਰੀ ਸ਼੍ਰੀ ਚਰਨਜੀਤ ਸ਼ਰਮਾ ਨੇ 500 ਅੰਕਾਂ ਵਿਚੋਂ 489 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚ 12ਵਾਂ ਰੈਂਕ ਅਤੇ ਜ਼ਿਲ੍ਹੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਦਿਆਰਥਣ ਬਾਰ੍ਹਵੀਂ ਜਮਾਤ ਵਿਚ ਹਿਊਮੈਨਟੀਜ ਗਰੁੱਪ ਵਿਚ ਪੜ੍ਹ ਰਹੀ ਸੀ | ਮੈਰਿਟ ਹਾਸਲ ਕਰਨ ਦੇ ਨਾਲ ਨਾਲ ਇਸ ਨੇ ਅੰਗਰੇਜ਼ੀ ਵਿਸ਼ੇ ਵਿਚੋਂ 100 ਪ੍ਰਤੀਸ਼ਤ ਅੰਕ ਵੀ ਪ੍ਰਾਪਤ ਕੀਤੇ ਹਨ | ਸਕੂਲ ਦੀ ਵਿਸ਼ੇਸ਼ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮੁਨੀਲਾ ਅਰੋੜਾ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲ ਦੀ ਵਿਦਿਆਰਥਣ ਵਲੋਂ ਜ਼ਿਲੇ੍ਹ ਪੱਧਰ ਤੇ ਵੀ ਪਹਿਲਾ ਸਥਾਨ ਹਾਸਿਲ ਕਰਨਾ ਬਹੁਤ ਮਾਣ ਵਾਲੀ ਗੱਲ ਹੈ | ਉਹਨਾਂ ਪਿ੍ੰਸੀਪਲ ਰਾਕੇਸ਼ ਸ਼ਰਮਾ ਅਤੇ ਸਮੁੱਚੇ ਮਿਹਨਤੀ ਸਟਾਫ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਉਹਨਾਂ ਦੱਸਿਆ ਕਿ ਇਸ ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਅਧਿਆਪਕਾਂ ਨੇ ਵੀ ਖ਼ੂਬ ਮਿਹਨਤ ਕੀਤੀ ਹੈ ਜਿਨਾਂ ਵਿਚ ਸ਼੍ਰੀਮਤੀ ਸੋਨੂੰ ਬਾਲਾ ਸ਼੍ਰੀਮਤੀ ਰਜਿੰਦਰ ਕੌਰ, ਲਖਵਿੰਦਰ ਸਿੰਘ, ਸ੍ਰੀਮਤੀ ਸ਼ਮਨਾ ਵਿੱਜ, ਸੰਜੀਵ ਕੁਮਾਰ ਸ਼੍ਰੀਮਤੀ ਲਕਸ਼ਮੀ ਵਰਮਾ, ਪਰਮਜੀਤ ਸਿੰਘ ਡੀਪੀ, ਗਗਨਦੀਪ ਸਿੰਘ ਆਦਿ ਸ਼ਾਮਿਲ ਹਨ | ਪਿ੍ੰਸੀਪਲ ਵਲੋਂ ਵਿਦਿਆਰਥਣ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ |
ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ
• 13 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਦਰਜ ਕਰਵਾਇਆ ਨਾਮ
• 93.87 ਫ਼ੀਸਦੀ ਨਤੀਜੇ ਨਾਲ ਜ਼ਿਲ੍ਹੇ ਨੇ ਸਿੱਖਿਆ ਖੇਤਰ ਵਿਚ ਬਣਾਈ ਵੱਖਰੀ ਪਛਾਣ-ਡੀ.ਈ.ਓ ਮੁਨੀਲਾ ਅਰੋੜਾ, ਡਿਪਟੀ ਡੀ.ਈ.ਓ ਡਾ. ਸਤਿੰਦਰ ਸਿੰਘ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੱਖਿਆ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ | ਜ਼ਿਲ੍ਹੇ ਦੇ 13 ਹੋਣਹਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਨਾ ਸਿਰਫ਼ ਆਪਣੇ ਪਰਿਵਾਰਾਂ ਅਤੇ ਸਕੂਲਾਂ ਦਾ ਹੀ ਨਹੀਂ ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਨਤੀਜਿਆਂ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਸਾਰੇ ਸਫਲ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੁੱਲ 9,745 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 9,148 ਵਿਦਿਆਰਥੀ ਸਫਲ ਰਹੇ | ਇਸ ਤਰ੍ਹਾਂ ਜ਼ਿਲ੍ਹੇ ਦਾ ਕੁੱਲ ਨਤੀਜਾ 93.87 ਫ਼ੀਸਦੀ ਰਿਹਾ, ਜੋ ਕਿ ਬੇਹੱਦ ਸ਼ਲਾਘਾਯੋਗ ਅਤੇ ਮਾਣਯੋਗ ਪ੍ਰਾਪਤੀ ਹੈ | ਉਨ੍ਹਾਂ ਦੱਸਿਆ ਕਿ ਮੈਰਿਟ ਸੂਚੀ ਵਿਚ ਆਏ ਸ਼ੀਤਲ ਸ਼ਰਮਾ (ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ) 'ਤੇ ਰਾਮ ਨਿਵਾਸ (ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ) ਨੇ 97.8 ਫ਼ੀਸਦੀ, ਮੁਨੀਤ ਕੌਰ (ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ) ਨੇ 97.6 ਫ਼ੀਸਦੀ, ਜਪਨੀਤ ਕੌਰ (ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮੱਖੂ) ਨੇ 97.4 ਫ਼ੀਸਦੀ, ਲਵਲੀਨ ਕੌਰ (ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ), ਪ੍ਰਾਚੀ ਸਿੰਘ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ) ਅਤੇ ਸਕੂਲ ਆਫ਼ ਐਮੀਨੈਂਸ ਗੁਰੂਹਰਸਹਾਏ ਦੀਆਂ ਵਿਦਿਆਰਥਣਾਂ ਸੰਜੀਤਾ ਕੌਰ ਤੇ ਮਨਮੀਤ ਕੌਰ ਨੇ 97.2 ਫ਼ੀਸਦੀ, ਹਰਮਨਦੀਪ ਕੌਰ (ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ) ਤੇ ਸਾਕਸ਼ੀ (ਸਕੂਲ ਆਫ਼ ਐਮੀਨੈਂਸ ਮਮਦੋਟ) ਨੇ 97 ਫ਼ੀਸਦੀ, ਮਨਦੀਪ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ), ਨਾਇਸਾ ਗੋਇਲ (ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ) ਤੇ ਸਾਜਨ ਕੰਬੋਜ (ਡੀ.ਸੀ..ਛਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਲੂ ਕੇ) ਨੇ 96.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਕਾਰਾਤਮਿਕ ਪ੍ਰਭਾਵ ਹੁਣ ਨਤੀਜਿਆਂ ਵਿਚ ਸਾਫ਼ ਨਜ਼ਰ ਆ ਰਿਹਾ ਹੈ | ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨਾ ਸਿੱਖਿਆ ਖੇਤਰ ਲਈ ਪ੍ਰੇਰਣਾਦਾਇਕ ਮਿਸਾਲ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਜ਼ਿਲ੍ਹੇ ਦੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਉਚਾਈਆਂ ਨੂੰ ਛੂੰਹਦੇ ਹੋਏ ਕਾਮਯਾਬੀ ਦੇ ਨਵੇਂ ਰਿਕਾਰਡ ਕਾਇਮ ਕਰਨਗੇ |
* ਸਰਕਾਰੀ ਸਕੂਲ ਠੱਠਾ ਕਿਸ਼ਨ ਸਿੰਘ ਦੇ ਵਿਦਿਆਰਥੀਆਂ ਮੱਲ੍ਹਾਂ ਮਾਰੀਆਂ
ਜ਼ੀਰਾ, (ਪ੍ਰਤਾਪ ਸਿੰਘ ਹੀਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਦੀ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਕਲਾਸ ਦੇ ਆਏ ਨਤੀਜਿਆਂ ਵਿਚ ਮੱਲਾਂ ਮਾਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਅਤੇ ਸਮੁੱਚੇ ਸਟਾਫ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਇੰਚਾਰਜ ਹਿਤਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪੁਨੀਤ ਕੌਰ ਪੁੱਤਰੀ ਕਵਰਪਾਲ ਸਿੰਘ ਨੇ ਦਸਵੀਂ ਦੇ ਨਤੀਜੇ ਵਿਚ 628 ਅੰਕ ਹਾਸਲ ਕਰਕੇ ਮੈਰਿਟ ਹਾਸਲ ਕੀਤੀ ਹੈ | ਇਸੇ ਸਕੂਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਪੁੱਤਰੀ ਕਰਮਪਾਲ ਸਿੰਘ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸਨਮਾਨ ਹਾਸਲ ਕੀਤਾ ਹੈ | ਜਿਸ ਨਾਲ ਸਕੂਲ ਦਾ ਨਾਮ ਪੰਜਾਬ ਪੱਧਰ 'ਤੇ ਪਹੁੰਚਿਆ ਹੈ | ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਮਾਗਮ ਵਿਚ ਸਕੂਲ ਇੰਚਾਰਜ ਹਿੱਤਪਾਲ ਸਿੰਘ ਸਿੱਧੂ, ਬਲਰਾਮ, ਤਰਸੇਮ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਡੀ.ਪੀ.ਈ, ਦਰਸ਼ਨ ਸਿੰਘ, ਪਲਕ ਧਵਨ, ਸਵਰਨਾ ਬਾਈ, ਸਰਬਜੀਤ ਕੌਰ, ਕਵਰਪਾਲ ਸਿੰਘ, ਪਰਮਿੰਦਰ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਪਰਮਜੀਤ ਕੌਰ, ਜਸਕਰਨ ਕੌਰ, ਸੰਦੀਪ ਕੌਰ, ਰੀਨੂੰ, ਜੋਤੀ ਆਦਿ ਅਧਿਆਪਕ ਉਚੇਚੇ ਤੌਰ 'ਤੇ ਹਾਜ਼ਰ ਸਨ |
* ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਇਸ ਸਾਲ ਕੁੱਲ 235 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ ਅਤੇ ਸਭ ਨੇ ਉੱਤਮ ਅੰਕ ਪ੍ਰਾਪਤ ਕਰਕੇ ਸਕੂਲ ਦੀ ਵੱਖਰੀ ਪਛਾਣ ਬਣਾਈ | ਉਨ੍ਹਾਂ ਦੱਸਿਆ ਕਿ ਹਿਊਮੈਨਿਟੀਜ਼ ਸਟਰੀਮ ਵਿਚ ਤਨਵੀਰ ਕੌਰ ਸੰਧੂ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ, ਬੈਂਕਿੰਗ ਐਂਡ ਇੰਸ਼ੋਰੈਂਸ ਵਿਚ ਜੈਸਮੀਨ ਕੌਰ ਨੇ 96.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮੈਡੀਕਲ ਸਟਰੀਮ ਵਿਚ ਗੁਰਲੀਨ ਕੌਰ ਨੇ 96.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨਾਨ-ਮੈਡੀਕਲ ਸਟਰੀਮ ਵਿਚ ਸਿਮਰਨਜੀਤ ਕੌਰ ਨੇ 94.8 ਫ਼ੀਸਦੀ, ਮੰਨਤ ਅਤੇ ਐਂਜਲ ਨੇ 91 ਫ਼ੀਸਦੀ ਅਤੇ ਪਹਕਪ੍ਰੀਤ ਸਿੰਘ ਚੰਦੀ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਮੈਡੀਕਲ ਸਟਰੀਮ ਵਿਚ ਗੁਰਲੀਨ ਕੌਰ ਨੇ 96.2 ਫ਼ੀਸਦੀ, ਸੋਨਮਪ੍ਰੀਤ ਕੌਰ ਨੇ 94 ਫ਼ੀਸਦੀ ਅਤੇ ਡਿੰਪੀ ਨੇ 89 ਫ਼ੀਸਦੀ ਅੰਕ ਹਾਸਲ ਕੀਤੇ | ਕਾਮਰਸ ਸਟਰੀਮ ਵਿਚ ਰੇਵਾ ਸੇਠੀ ਨੇ 95 ਫ਼ੀਸਦੀ, ਜੀਆ ਨੇ 94.2 ਫ਼ੀਸਦੀ ਅਤੇ ਜੈਸਲੀਨ ਕੌਰ 'ਤੇ ਰੂਹਾਨ ਗੋਇਲ ਨੇ 91.2 ਫ਼ੀਸਦੀ ਅੰਕ ਪ੍ਰਾਪਤ ਕੀਤੇ | ਫਾਇਨੈਂਸ਼ਲ ਮੈਨੇਜਮੈਂਟ ਵਿਚ ਭੂਮਿਕਾ ਨੇ 90.4 ਫ਼ੀਸਦੀ, ਟਵਿੰਕਲ ਨੇ 90.2 ਫ਼ੀਸਦੀ ਅਤੇ ਅਰਮਾਨ ਕੁਮਾਰ ਨੇ 88.4 ਫ਼ੀਸਦੀ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਬੈਂਕਿੰਗ ਐਂਡ ਇੰਸ਼ੋਰੈਂਸ ਵਿਚ ਨਵਰੋਜ਼ ਕੌਰ ਨੇ 95.6 ਫ਼ੀਸਦੀ ਅਤੇ ਅਯਾਨ ਮਹਿੰਦਰੂ ਤੇ ਸੇਜਲਪ੍ਰੀਤ ਕੌਰ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਹਿਊਮੈਨਿਟੀਜ਼ ਸਟਰੀਮ ਵਿਚ ਵੰਸ਼ਿਕਾ ਨੇ 93.8 ਫ਼ੀਸਦੀ ਅਤੇ ਅਨਮੋਲਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਵਧੀਆ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਕਿਹਾ ਕਿ ਸਕੂਲ ਦੀਆਂ ਧੀਆਂ ਨੇ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਛੂਹੀਆਂ ਹਨ ਅਤੇ ਇਹ ਸਾਰੇ ਵਿਦਿਆਰਥੀ ਵਧਾਈ ਦੇ ਪਾਤਰ ਹਨ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਸੀ.ਬੀ.ਐਸ.ਈ. 12ਵੀਂ ਦੇ ਨਤੀਜਿਆਂ ਵਿਚ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24