08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਪੰਚਾਇਤ ਚੋਣ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਮੁੱਦਕੀ, 13 ਮਈ(ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਵਿਖੇ ਬਾਬਾ ਬੋਹੜ ਸ਼ਾਹ ਦੇ ਅਸਥਾਨ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਜੁਝਾਰੂ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਮੀਦਵਾਰ ਤੈਅ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ ਗਈ | ਮੀਟਿੰਗ 'ਚ ਅਸ਼ੋਕ ਸਾਲੀਨ ਇੰਚਾਰਜ ਨਗਰ ਪੰਚਾਇਤ ਕਮੇਟੀ ਮੁੱਦਕੀ, ਸਰਬਜੀਤ ਸਿੰਘ ਬਾਠ ਪ੍ਰਧਾਨ ਫ਼ਿਰੋਜ਼ਪੁਰ ਭਾਜਪਾ, ਸੁਰਜੀਤ ਸਿੰਘ ਸਦਰਦੀਨ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ, ਅਮਰਜੀਤ ਸਿੰਘ ਘਾਰੂ ਮੁੱਖ ਸੇਵਾਦਾਰ ਫ਼ਿਰੋਜ਼ਪੁਰ ਦਿਹਾਤੀ, ਲਵਪ੍ਰੀਤ ਸਿੰਘ ਮੀਤ ਪ੍ਰਧਾਨ ਫ਼ਿਰੋਜ਼ਪੁਰ ਭਾਜਪਾ, ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਮੁੱਦਕੀ ਭਾਜਪਾ, ਸੁਖਮੰਦਰ ਸਿੰਘ ਮਿਸ਼ਰੀ ਵਾਲਾ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ, ਤਰਸੇਮ ਕੁਮਾਰ ਸ਼ਰਮਾ ਸਕੱਤਰ ਫ਼ਿਰੋਜ਼ਪੁਰ ਭਾਜਪਾ, ਪਵਨ ਕੁਮਾਰ ਗਰਗ ਮੀਤ ਪ੍ਰਧਾਨ ਮੰਡਲ ਤਲਵੰਡੀ ਭਾਈ, ਡਾ.ਵਿਨੋਦ ਕੁਮਾਰ ਮੀਤ ਪ੍ਰਧਾਨ, ਰਾਜ ਕੁਮਾਰ ਚਾਵਲਾ ਜਨਰਲ ਸਕੱਤਰ, ਇੰਦਰਜੀਤ ਕੌਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਮਹਿਲਾ ਵਿੰਗ, ਰਾਜੇਸ਼ ਕੁਮਾਰ ਮਹਿਤਾ ਕੈਸ਼ੀਅਰ, ਗੁਰਵਿੰਦਰਪਾਲ ਸਿੰਘ ਕਾਲੀ, ਸੁਖਵਿੰਦਰ ਸਿੰਘ ਸੁੱਖੀ ਭੁੱਲਰ, ਗੁਰਭੇਜ ਸਿੰਘ ਭੇਜਾ, ਅਵਤਾਰ ਸਿੰਘ ਸਕੱਤਰ, ਲਖਵਿੰਦਰ ਕੌਰ ਪ੍ਰਧਾਨ ਮੰਡਲ ਮਹਿਲਾ ਵਿੰਗ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ ਪ੍ਰਧਾਨ ਘੱਟ ਗਿਣਤੀ ਆਦਿ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਸਫ਼ਾਈ ਕਰਮਚਾਰੀਆਂ ਨੂੰ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿਚ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀਆਂ ਨ...
Ad Position 24