08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਧਾਇਕ ਨਰੇਸ਼ ਕਟਾਰੀਆ ਨੇ ਸਫ਼ਾਈ ਕਰਮਚਾਰੀਆਂ ਨੂੰ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Ad Position 21
No active advertisement
ਅਜੀਤ ਡੈਸਕ 14-05-2026
ਮੱਖੂ, 13 ਮਈ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮੱਖੂ ਦੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਅੱਠਵੇਂ ਦਿਨ ਕੰਮ ਛੋੜ ਹੜਤਾਲ ਦੌਰਾਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਧਰਨੇ 'ਚ ਪਹੁੰਚ ਕੇ ਜਿੱਥੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਉੱਥੇ ਉਨ੍ਹਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ | ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰੀਆਂ ਕਰਵਾਉਣ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਸਿਫ਼ਾਰਿਸ਼ ਕਰਨਗੇ | ਵਿਧਾਇਕ ਕਟਾਰੀਆ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਦੇਸ਼ ਨੂੰ ਸਾਫ਼-ਸੁਥਰਾ ਰੱਖਣ 'ਚ ਬਹੁਤ ਵੱਡਾ ਯੋਗਦਾਨ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ | ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਨੇ ਵਿਧਾਇਕ ਨੂੰ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਣ ਕਟਾਰੀਆ, ਪੇ੍ਰਮ ਕੁਮਾਰ ਪ੍ਰਧਾਨ ਪੇਂਡੂ ਵਿਕਾਸ ਸਫ਼ਾਈ ਯੂਨੀਅਨ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਨਗਰ ਪੰਚਾਇਤ ਚੋਣ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
Ad Position 24