08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 14-05-2026
ਮਮਦੋਟ, 13 ਮਈ (ਸੁਖਦੇਵ ਸਿੰਘ ਸੰਗਮ)-ਛੋਟੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ 14 ਮਈ ਦਿਨ ਵੀਰਵਾਰ ਨੂੰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਲਾਗੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਬਾਬਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਛੋਟੇ ਘੱਲੂਘਾਰੇ ਦੇ 10 ਹਜ਼ਾਰ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਵਿਚ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ 14 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ (ਕਥਾਵਾਚਕ), ਢਾਡੀ ਜਥਾ ਗੁਰਪ੍ਰਤਾਪ ਸਿੰਘ ਪਦਮ ਅਤੇ ਭਾਈ ਸੁਖਵੰਤ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਾਲੇ ਗੁਰੂ ਜੱਸ ਸੁਣਾ ਕੇ ਸੰਗਤਾਂ ਨਾਲ ਧਾਰਮਿਕ ਅਤੇ ਇਤਿਹਾਸਕ ਵਿਚਾਰਾਂ ਸਾਂਝੀਆਂ ਕਰਨਗੇ | ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹਰ ਮੱਸਿਆ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਵਲੋਂ ਪੱਖਿਆਂ ਦੀ ਸੇਵਾ ਆਰੰਭ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਸਫ਼ਾਈ ਕਰਮਚਾਰੀਆਂ ਨੂੰ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
Ad Position 24