ਖੋਸਾ ਦਲ ਸਿੰਘ, 13 ਮਈ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) (ਬੂਟਾ ਸਿੰਘ ਬੁਰਜ ਗਿੱਲ) ਦੇ ਜਨਰਲ ਸਕੱਤਰ ਗੁਰਦੇਵ ਸਿੰਘ ਮਰੂੜ (71) ਦੀ ਅਚਾਨਕ ਮੌਤ ਹੋ ਜਾਣ ਕਾਰਨ ਜਥੇਬੰਦੀ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੇ ਦੇਹਾਂਤ 'ਤੇ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਸ. ਮਰੂੜ ਜਥੇਬੰਦੀ ਦੇ ਇਕ ਜੁਝਾਰੂ ਅਤੇ ਨਿਧੜਕ ਆਗੂ ਵਜੋਂ ਜਾਣੇ ਜਾਂਦੇ ਸਨ | ਉਨ੍ਹਾਂ ਦੇ ਦੇਹਾਂਤ 'ਤੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਜਥੇਬੰਦੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਆਗੂਆਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ. ਮਰੂੜ ਵਲੋਂ ਕੀਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ. ਗੁਰਦੇਵ ਸਿੰਘ ਨੇ ਹਮੇਸ਼ਾ ਜਥੇਬੰਦੀ ਵਿਚ ਮੂਹਰਲੀ ਕਤਾਰ ਵਿਚ ਖੜ੍ਹ ਕੇ ਕੰਮ ਕੀਤਾ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਭਾਗ ਸਿੰਘ ਮਰਖਾਈ ਜ਼ਿਲ੍ਹਾ ਸਰਪ੍ਰਸਤ, ਛਿੰਦਰ ਸਿੰਘ ਹਰਦਾਸਾ ਪ੍ਰੈੱਸ ਸਕੱਤਰ, ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਮੀਤ ਪ੍ਰਧਾਨ, ਬਹਾਦਰ ਸਿੰਘ ਖੋਸਾ ਬਲਾਕ ਪ੍ਰਧਾਨ, ਸ਼ੇਰਜੰਗ ਸਿੰਘ ਹਰਦਾਸਾ ਇਕਾਈ ਪ੍ਰਧਾਨ, ਸ਼ਿੰਗਾਰਾ ਸਿੰਘ ਇਕਾਈ ਪ੍ਰਧਾਨ ਰੱਤਾਖੇੜਾ, ਜਸਵਿੰਦਰ ਸਿੰਘ ਮਰੂੜ, ਸੁਖਦੀਪ ਸਿੰਘ ਸਾਬਕਾ ਸਰਪੰਚ ਮਰੂੜ, ਰਾਜ ਸਿੰਘ ਮਰੂੜ ਆਦਿ ਆਗੂ ਸ਼ਾਮਲ ਹਨ |