08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਐਨ.ਓ.ਸੀ.ਨਾ ਮਿਲਣ ਦੇ ਮਾਮਲੇ ਨੇ ਫੜਿਆ ਤੂਲ

Ad Position 21
No active advertisement
ਅਜੀਤ ਡੈਸਕ 14-05-2026
ਜ਼ੀਰਾ, 13 ਮਈ(ਰਜਨੀਸ਼ ਕਥੂਰੀਆ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜ਼ੀਰਾ ਸ਼ਹਿਰ ਵਿਚ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਨਾ ਮਿਲਣ ਦੇ ਦੋਸ਼ਾਂ ਨੇ ਤੂਲ ਫੜ ਲਿਆ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸੱਦੇ ਤੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਜ਼ੀਰਾ ਨਗਰ ਕੌਂਸਲ ਦਫਤਰ ਪਹੁੰਚੇ | ਜਿੱਥੇ ਉਨ੍ਹਾਂ ਵਲੋਂ ਈ.ਓ.ਅਤੇ ਸੈਨੇਟਰੀ ਇੰਸਪੈਕਟਰ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ, ਪਰ ਦੋਵੇਂ ਅਧਿਕਾਰੀ ਗ਼ੈਰਹਾਜ਼ਰੀ ਮਿਲੇ, ਜਿਸ ਕਾਰਨ ਕਾਂਗਰਸੀ ਆਗੂਆਂ ਨੇ ਰੋਸ ਪ੍ਰਗਟ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਗਾਇਆ ਕਿ ਹਾਕਮ ਧਿਰ ਵਲੋਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਦੂਰ ਰੱਖਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਦਾ ਨਜਾਇਜ਼ ਇਸਤੇਮਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਈ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਸਮੇਂ ਵੀ ਇਸ ਤਰ੍ਹਾਂ ਦੇ ਹਾਲਾਤ ਬਣੇ ਸਨ | ਰੰਧਾਵਾ ਨੇ ਕਿਹਾ ਕਿ ਮੌਜੂਦਾ ਸਥਿਤੀ ਸਬੰਧੀ ਉਨ੍ਹਾਂ ਵਲੋਂ ਚੋਣ ਕਮਿਸ਼ਨਰ ਨਾਲ ਸੰਪਰਕ ਕੀਤਾ ਗਿਆ | ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਯੋਗ ਉਮੀਦਵਾਰ ਨੂੰ ਐਨ.ਓ.ਸੀ. ਜਾਰੀ ਕੀਤੀ ਜਾਵੇਗੀ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਅਮਲ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਰੱਖਿਆ ਲਈ ਹਰ ਮੰਚ ਤੇ ਲੜਾਈ ਲੜੇਗੀ ਅਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇੱਥੇ ਵਰਨਣਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਲੜੀਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਬਰਿੰਦਰ ਮੀਤ ਸਿੰਘ ਪਾਹੜਾ, ਸ਼ਹਿਰੀ ਕਾਂਗਰਸ ਪ੍ਰਧਾਨ ਹਰੀਸ਼ ਤਾਂਗਰਾ, ਡਾ. ਰਸ਼ਪਾਲ ਸਿੰਘ ਗਿੱਲ, ਕਾਕਾ ਜ਼ੈਲਦਾਰ, ਪਰਮਿੰਦਰ ਸਿੰਘ ਲਾਡਾ, ਸੰਜੀਵ ਨਾਰੰਗ ਆਦਿ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ ਰਾਜਬੀਰ ਕੌਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਗਲੀ ਖ਼ਬਰ ਕਿਸਾਨ ਆਗੂ ਗੁਰਦੇਵ ਸਿੰਘ ਮਰੂੜ ਦਾ ਦਿਹਾਂਤ-ਜਥੇਬੰਦੀ ਵਲੋਂ ਡੰੂਘੇ ਦੁੱਖ ਦਾ ਇਜ਼ਹਾਰ
Ad Position 24