08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਾਰਡ ਨੰਬਰ 5 ਤੋਂ ਰਾਜਬੀਰ ਕੌਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

Ad Position 21
No active advertisement
ਅਜੀਤ ਡੈਸਕ 14-05-2026
ਜ਼ੀਰਾ,13 ਮਈ (ਰਜਨੀਸ਼ ਕਥੂਰੀਆ)-ਵਾਰਡ ਨੰਬਰ 5 ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਦੇ ਧਰਮਪਤਨੀ ਸੇਵਾਮੁਕਤ ਪਿ੍ੰਸੀਪਲ ਰਾਜਬੀਰ ਕੌਰ ਚੋਣ ਲੜਨਗੇ | ਮੈਡਮ ਰਾਜਬੀਰ ਕੌਰ ਇਕ ਪੜੇ੍ਹ ਲਿਖੇ ਅਤੇ ਸੁਲਝੇ ਹੋਏ ਉਮੀਦਵਾਰ ਹਨ ਜੋ ਕਿ ਆਪਣੇ ਵਾਰਡ ਦੇ ਵੋਟਰਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਭਲੀ ਭਾਂਤ ਜਾਣਦੇ ਹਨ | ਪਿ੍ੰ. ਰਾਜਬੀਰ ਕੌਰ ਨੇ ਦੱਸਿਆ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਉਨ੍ਹਾਂ ਨੂੰ ਚੋਣ ਲੜਨ ਲਈ ਹਰੀ ਝੰਡੀ ਮਿਲ ਚੁੱਕੀ ਹੈ | ਉਹਨਾਂ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਵਾਰਡ ਨੰਬਰ 5 ਤੋਂ ਚੋਣ ਜਿੱਤ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਜਾਵੇਗੀ | ਇੱਥੇ ਵਰਣਨ ਯੋਗ ਹੈ ਕਿ ਪਿ੍ੰਸੀਪਲ ਰਾਜਬੀਰ ਕੌਰ ਦੇ ਪਤੀ ਸੁਖਵਿੰਦਰ ਸਿੰਘ ਸੰਧੂ ਨੇ ਲੰਬਾ ਸਮਾਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਮੀਤ ਪ੍ਰਧਾਨ ਦੇ ਅਹੁਦੇ 'ਤੇ ਰਹਿ ਕੇ ਫੈਡਰੇਸ਼ਨ ਦੀ ਸੇਵਾ ਕੀਤੀ | ਇਸ ਤੋਂ ਇਲਾਵਾ ਹੋਂਦ ਚਿਲੜ ਕਾਂਡ ਦੇ ਪੀੜਤਾਂ ਦੀ ਕਾਨੂੰਨੀ ਲੜਾਈ ਲੜਦਿਆਂ ਉਹਨਾਂ ਨੂੰ ਇਨਸਾਫ ਅਤੇ ਮੁਆਵਜ਼ਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪਹਿਲੇ ਦਿਨ 5 ਨਾਮਜ਼ਦਗੀ ਪੱਤਰ ਹੋਏ ਦਾਖਲ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਐਨ.ਓ.ਸੀ.ਨਾ ਮਿਲਣ ਦੇ ਮਾਮਲੇ ਨੇ ਫੜਿਆ ਤੂਲ
Ad Position 24