08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬੱਸ-ਸਕੂਟੀ ਦੀ ਟੱਕਰ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 14-05-2026
ਜ਼ੀਰਾ, 13 ਮਈ(ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਇਕ ਸਕੂਟੀ ਅਤੇ ਰੋਡਵੇਜ਼ ਦੀ ਬੱਸ ਦੌਰਾਨ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ੀਰਾ ਦੇ ਉੱਘੇ ਸਮਾਜ ਸੇਵੀ ਹਰਜੀਤ ਸਿੰਘ ਵਧਵਾ ਦਾ ਬੇਟਾ ਮਨਿੰਦਰ ਵਧਵਾ ਉਰਫ਼ ਮਨੀ ਵਧਵਾ ਆਪਣੀ ਸਕੂਟੀ ਪੀਬੀ47 ਈ 5355 'ਤੇ ਫ਼ਿਰੋਜ਼ਪੁਰ ਰੋਡ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆਉਂਦੀ ਪੰਜਾਬ ਰੋਡਵੇਜ਼ ਦੀ ਬੱਸ ਪੀਬੀ05 ਏ.ਬੀ 5836 ਨਾਲ ਸਿੱਧੀ ਟੱਕਰ ਹੋ ਗਈ | ਇਸ ਟੱਕਰ ਦੌਰਾਨ ਨੌਜਵਾਨ ਮਨਿੰਦਰ ਵਧਵਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਮੌਕੇ ਪਰਿਵਾਰ ਦਾ ਰੋਅ-ਰੋਅ ਕੇ ਬੁਰਾ ਹਾਲ ਸੀ | ਸਿਟੀ ਥਾਣਾ ਜ਼ੀਰਾ ਦੀ ਪੁਲਿਸ ਨੇ ਘਟਨਾ ਸਥਾਨਕ 'ਤੇ ਪਹੁੰਚ ਕੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਇਸ ਦੌਰਾਨ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਹਲਕਾ ਵਿਧਾਇਕ ਨਰੇਸ਼ ਕਟਾਰੀਆ, ਸ਼ੰਕਰ ਕਟਾਰੀਆ ਜ਼ਿਲ੍ਹਾ ਪਰਿਸ਼ਦ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ | ਮਿ੍ਤਕ ਆਪਣੇ ਪਿੱਛੇ ਮਾਤਾ, ਪਿਤਾ, ਪਤਨੀ ਤੋਂ ਇਲਾਵਾ ਇਕ ਪੰਜ ਸਾਲ ਦੀ ਬੇਟੀ ਛੱਡ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਏ-ਵਨ ਨਾਗੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪਹਿਲੇ ਦਿਨ 5 ਨਾਮਜ਼ਦਗੀ ਪੱਤਰ ਹੋਏ ਦਾਖਲ- ਜ਼ਿਲ੍ਹਾ ਚੋਣ ਅਫ਼ਸਰ
Ad Position 24