08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗਵਰਨਰ ਹਾਊਸ ਦੇ ਘਿਰਾਓ ਦੇ ਪ੍ਰੋਗਰਾਮ ਵਿਚ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਣ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 14-05-2026
ਜ਼ੀਰਾ,13 ਮਈ (ਰਜਨੀਸ਼ ਕਥੂਰੀਆ)-ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੇ ਮੈਂਬਰ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਲਕੇ 15 ਮਈ ਨੂੰ ਗਵਰਨਰ ਹਾਊਸ ਦੇ ਕੀਤੇ ਜਾ ਰਹੇ ਘਿਰਾਓ ਦੇ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣ | ਇਹ ਅਪੀਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਅਤੇ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਹੀ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਉੱਪਰੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਕੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਭਾਖੜਾ ਬੰਨ੍ਹ 'ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ | ਉਹਨਾਂ ਕਿਹਾ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਪੰਜਾਬ ਦਾ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੇ ਹਨ ਅਤੇ ਦੂਸਰੇ ਪਾਸੇ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਕੇ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਸਤੇ 'ਤੇ ਤੁਰੇ ਹੋਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣੇ ਮਨਸੂਬਿਆਂ ਵਿਚ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਅਹਿਮ ਮੀਟਿੰਗ ਆਯੋਜਿਤ, ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ ਅਗਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਹਰਭਜਨ ਸਿੰਘ ਭੁੱਲਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24