08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਰੇਕ ਆਗੂ ਅਤੇ ਵਰਕਰ ਆਪਣੀ ਬਣਦੀ ਜ਼ਿੰਮੇਵਾਰੀ ਬਖ਼ੂਬੀ ਨਿਭਾਵੇ-ਕੁਲਬੀਰ ਸਿੰਘ ਜ਼ੀਰਾ

Ad Position 21
No active advertisement
ਅਜੀਤ ਡੈਸਕ 14-05-2026
ਮੱਖੂ,13 ਮਈ (ਕੁਲਵਿੰਦਰ ਸਿੰਘ ਸੰਧੂ)-ਸ਼੍ਰੀ ਅੰਮਿ੍ਤਸਰ-ਬਠਿੰਡਾ ਰੋਡ ਨੈਸ਼ਨਲ ਹਾਈਵੇ 54 'ਤੇ ਸਥਿਤ ਹਵੇਲੀ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਗੱਟਾ ਬਾਦਸ਼ਾਹ ਪ੍ਰਧਾਨ ਕਾਂਗਰਸ ਕਮੇਟੀ (ਦਿਹਾਤੀ) ਮੱਖੂ,ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ (ਸ਼ਹਿਰੀ) ਮੱਖੂ ਅਤੇ ਸਤਪਾਲ ਚਾਵਲਾ ਪ੍ਰਧਾਨ ਕਾਂਗਰਸ ਕਮੇਟੀ ਮੱਲਾਂਵਾਲਾ ਜੇ ਯਤਨਾਂ ਸਦਕਾ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ,ਮੱਖੂ ਬਲਾਕ ਦੇ ਇੰਚਾਰਜ ਓਮ ਪ੍ਰਕਾਸ਼ ਨਾਲ ਮੱਖੂ ਅਤੇ ਮੱਲਾਂਵਾਲਾ ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ | ਜਿਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਅਪੀਲ ਕੀਤੀ ਗਈ ਕਿ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਆਪਾਂ ਸਾਰੇ ਇੱਕਜੁੱਟ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰੀਏ ਅਤੇ ਆਪਸੀ ਰੋਸੇ ਗਿਲੇ ਖ਼ਤਮ ਕਰਕੇ ਹਲਕਾ ਜ਼ੀਰਾ ਵਿਚ ਆਪਸੀ ਏਕਤਾ ਦੀ ਇਕ ਮਿਸਾਲ ਪੈਦਾ ਕਰਕੇ ਕਾਂਗਰਸ ਨੂੰ ਮਜ਼ਬੂਤ ਕਰ ਦੇਈਏ | ਉਨ੍ਹਾਂ ਕਿਹਾ ਕਿ ਮੈਂ ਬਲਾਕ ਅਤੇ ਮੰਡਲ ਦੇ ਸਾਰੇ ਪ੍ਰਧਾਨਾਂ ਨੂੰ ਅਪੀਲ ਕਰਦਾ ਹਾਂ ਉਹ ਆਪਣੀ ਟੀਮ ਨਾਲ ਮਿਲ ਕੇ ਵੋਟਰ ਸੂਚੀ ਵਿਚ ਕੀਤੀ ਗਈ ਕਾਟ ਛਾਂਟ ਨੂੰ ਬਰੀਕੀ ਨਾਲ ਨਿਰੀਖਣ ਕਰਨ ਤਾਂ ਜੋ ਸਹੀ ਵਿਅਕਤੀ ਨੂੰ ਹੀ ਆਪਣੀ ਵੋਟ ਪਾਉਣ ਦਾ ਅਧਿਕਾਰ ਮਿਲ ਸਕੇ | ਅੰਤ ਵਿਚ ਮੀਟਿੰਗ 'ਚ ਸ਼ਮੂਲੀਅਤ ਕਰਨ ਵਾਲੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਸਾਬਕਾ ਵਿਧਾਇਕ ਜ਼ੀਰਾ ਅਤੇ ਓਮ ਪ੍ਰਕਾਸ਼ ਇੰਚਾਰਜ ਮੱਖ ਵਲੋਂ ਧੰਨਵਾਦ ਕੀਤਾ ਗਿਆ ਅਤੇ ਹਰਭਜਨ ਸਿੰਘ ਸਭਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ,ਸਰਵਨ ਮਸੀਹ ਸੰਮਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ,ਬਲਾਕ ਪ੍ਰਧਾਨ ਦਿਹਾਤੀ ਮੱਖੂ ਸੁਖਵਿੰਦਰ ਸਿੰਘ ਗੱਟਾ,ਬਲਾਕ ਪ੍ਰਧਾਨ ਸ਼ਹਿਰੀ ਮੱਖੂ ਸ਼ਿਵ ਸਾਗਰ ਸ਼ਰਮਾ ਅਤੇ ਸਤਪਾਲ ਚਾਵਲਾ ਬਲਾਕ ਪ੍ਰਧਾਨ ਮੱਲਾਂਵਾਲਾ ਨੇ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਨੂੰ ਭਰੋਸਾ ਦਿਵਾਇਆ ਕਿ ਆਪ ਵਲੋਂ ਸੌਂਪੀ ਹੋਈ ਜ਼ਿੰਮੇਵਾਰੀ ਅਸੀਂ ਪੂਰੀ ਤਨਦੇਹੀ ਨਾਲ ਨਿਭਾਵਾਂਗੇ ਅਤੇ ਕਿਸੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਆਉਣ ਦੇਵਾਂਗੇ | ਇਸ ਮੀਟਿੰਗ 'ਚ ਵੱਡੇ ਪੱਧਰ ਤੇ ਬਲਾਕ ਮੱਖੂ ਤੇ ਮੱਲਾਂਵਾਲਾ ਦੇ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ-ਜ਼ਿਲ੍ਹਾ ਚੋਣ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਅੱਠਵੇਂ ਦਿਨ 'ਚ ਸ਼ਾਮਿਲ
Ad Position 24