18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅੱਜ ਤੋਂ ਸ਼ੁਰੂ ਹੋਵੇਗੀ ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ

Ad Position 21
No active advertisement
ਅਜੀਤ ਡੈਸਕ 15-05-2026
ਸੂਬਾ ਸਰਕਾਰ ਦੇ ਰਹੀ ਹੈ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ
ਮਮਦੋਟ, 14 ਮਈ (ਸੁਖਦੇਵ ਸਿੰਘ ਸੰਗਮ)-ਰਾਜ ਵਿਚ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਣ ਲਈ ਹੀਲਾ ਕਰ ਰਹੀ ਸਰਕਾਰ ਵਲੋਂ ਲਿਆਂਦੀ ਗਈ ਯੋਜਨਾਂ ਤਹਿਤ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕੱਲ੍ਹ 15 ਮਈ ਤੋਂ ਸ਼ੁਰੂ ਹੋਵੇਗੀ | ਇਸ ਯੋਜਨਾਂ ਅਧੀਨ ਆਉਂਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ | ਪੰਜਾਬ ਖੇਤੀਬਾੜੀ ਵਿਭਾਗ ਦੁਆਰਾ ਰਾਜ ਵਿਚ ਉਕਤ ਵਿਧੀ ਨਾਲ ਬਿਜਾਈ ਲਈ ਵੱਡੀ ਪੱਧਰ 'ਤੇ ਰਕਬੇ ਨੂੰ ਲਿਆਉਣ ਲਈ ਕਿਸਾਨਾਂ ਨੂੰ ੂ ਜਾਗਰੂਕ ਕਰਨ ਲਈ ਜੀਅ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸਾਲ 2025 ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕਰੀਬ-12 ਹਜ਼ਾਰ ਏਕੜ ਵਿਚ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੀ ਸਿੱਧੀ ਬਿਜਾਈ ਕੀਤੀ ਗਈ ਸੀ | ਵਿਭਾਗੀ ਅਧਿਕਾਰੀਆਂ ਨੂੰ ਦੱਸਿਆਂ ਕਿ ਰਵਾਇਤੀ ਲਵਾਈ ਦੇ ਮੁਕਾਬਲੇ ਇਸ ਵਿਧੀ ਨਾਲ ਪਾਣੀ ਦੀ ਵੱਡੀ ਪੱਧਰ 'ਤੇ ਬੱਚਤ ਹੁੰਦੀ ਹੈ 'ਤੇ ਫ਼ਸਲ ਦੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਦਾ | ਇਸ ਯੋਜਨਾ ਤਹਿਤ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਦੱਸਿਆਂ ਕਿ ਸਰਕਾਰ ਵਲੋਂ ਬਿਜਾਈ ਲਈ ਕੋਈ ਵੀ ਨਵੀਂ ਤਕਨੀਕ ਦੀ ਮਸ਼ੀਨਰੀ ਉਪਲਬਧ ਨਹੀਂ ਕਰਵਾਈ ਜਾ ਰਹੀ 'ਤੇ ਦੂਜਾ 1500 ਰੁਪਏ ਦੀ ਸਹਾਇਤਾ ਰਾਸ਼ੀ ਵੀ ਸਮੇਂ ਸਿਰ ਦੇਣ ਦੀ ਬਜਾਏ ਕਈ ਮਹੀਨੇ ਪਛੜ ਕੇ ਮਿਲਦੀ ਹੈ | ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਇਸ ਵਿਧੀ ਨਾਲ ਕਰੀਬ-35 ਹਜ਼ਾਰ ਏਕੜ ਰਕਬੇ ਵਿਚ ਬਿਜਾਈ ਕਰਵਾਉਣ ਦਾ ਟੀਚਾ ਸਿੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਦੁਆਰਾ ਪਹਿਲਾਂ ਨਾਲੋਂ ਵੀ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ 'ਤੇ ਪ੍ਰਤੀ ਏਕੜ ਸਹਾਇਤਾ ਰਾਸ਼ੀ ਸਤੰਬਰ 2026 ਤੱਕ ਸਬੰਧਿਤ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ ਅਗਲੀ ਖ਼ਬਰ ਸਖ਼ਤ ਮਿਹਨਤ ਤੋਂ ਬਿਨਾਂ ਜੀਵਨ ਅੰਦਰ ਸਫਲਤਾ ਸੰਭਵ ਨਹੀਂ-ਬਲਵੰਤ ਰਾਏ
Ad Position 24