18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੀ.ਬੀ.ਐਸ.ਈ. ਦੇ ਨਤੀਜਿਆਂ ਵਿਚ ਸਕੂਲ ਟਾਪਰ ਬਣੀ ਸਿਮਰਨਜੀਤ ਕੌਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਫ਼ਿਰੋਜ਼ਪੁਰ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ ਨਾਨ-ਮੈਡੀਕਲ ਸਟਰੀਮ ਵਿਚ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਬੇਟੀ ਸਿਮਰਨਜੀਤ ਕੌਰ ਦੀ ਇਸ ਉਪਲਬਧੀ 'ਤੇ ਮਾਣ ਮਹਿਸੂਸ ਕਰਦਿਆਂ ਦਾਦਾ ਹਰਭਿੰਦਰ ਸਿੰਘ ਚੰਗਾਲੀ, ਪਿਤਾ ਮੋਹਨਜੀਤ ਸਿੰਘ ਚੰਗਾਲੀ ਸੀਨੀਅਰ ਯੂਥ ਅਕਾਲੀ ਆਗੂ ਅਤੇ ਮਾਤਾ ਤਰਨਜੀਤ ਕੌਰ ਨੇ ਕਿਹਾ ਕਿ ਸਿਮਰਨਜੀਤ ਦੀ ਇਸ ਸਫਲਤਾ ਪਿੱਛੇ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਵੱਡਾ ਯੋਗਦਾਨ ਹੈ | ਸਕੂਲ ਦੀ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਵਿਦਿਆਰਥਣ ਦੀ ਪ੍ਰਾਪਤੀ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਸਿਮਰਨਜੀਤ ਕੌਰ ਨੇ ਆਪਣੀ ਮਿਹਨਤ ਅਤੇ ਦਿ੍ੜ੍ਹ ਨਿਸ਼ਚੇ ਨਾਲ ਇਹ ਕਾਮਯਾਬੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਅਤੇ ਪ੍ਰੇਰਣਾਦਾਇਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਸਿਮਰਨਜੀਤ ਕੌਰ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਸਿਹਤ ਸਹੂਲਤਾਂ ਅਤੇ ਵਿਭਾਗੀ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਕਿਸਾਨ ਕਸ਼ਮੀਰ ਸਿੰਘ ਦੇ ਪਰਿਵਾਰ 'ਤੇ ਕੀਤਾ ਝੂਠਾ ਪਰਚਾ ਰੱਦ ਕਰਾਉਣ ਲਈ ਮਮਦੋਟ ਥਾਣੇ ਦਾ ਘਿਰਾਓ
Ad Position 24