18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-05-2026
ਫਿਰੋਜ਼ਪੁਰ, 14 ਮਈ(ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਤੇਲ, ਡੀਜ਼ਲ, ਰਸੋਈ ਗੈੱਸ ਅਤੇ ਘਰੇਲੂ ਵਰਤੋਂ ਦੀਆਂ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਗਈ | ਪਾਰਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਅਤੇ ਯੂਥ ਪ੍ਰਧਾਨ ਪੰਜਾਬ ਤੇਜਿੰਦਰ ਸਿੰਘ ਦਿਉਲ ਦੀ ਅਗਵਾਈ ਵਿਚ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਗਲਫ ਦੇਸ਼ਾਂ ਵਿਚ ਵਧਦੇ ਤਣਾਅ ਅਤੇ ਇਜ਼ਰਾਈਲ-ਅਮਰੀਕਾ-ਇਰਾਨ ਸੰਬੰਧੀ ਬਣੇ ਹਾਲਾਤਾਂ ਕਾਰਨ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਬੇਹਿਸਾਬ ਵਾਧਾ ਹੋਇਆ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ਿੰਦਗੀ 'ਤੇ ਪਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਛੋਟੇ ਵਪਾਰੀ, ਦੁਕਾਨਦਾਰ, ਟਰਾਂਸਪੋਰਟ ਕਾਰੋਬਾਰੀ ਅਤੇ ਸਬਜ਼ੀ ਵਿਕਰੇਤਾ ਮਹਿੰਗਾਈ ਕਾਰਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਕਾਲਾਬਾਜ਼ਾਰੀ ਅਤੇ ਮਹਿੰਗਾਈ ਨੇ ਗਰੀਬ ਅਤੇ ਮੱਧ ਵਰਗ ਦੀ ਕਮਰ ਤੋੜ ਦਿੱਤੀ ਹੈ | ਘੱਟ ਆਮਦਨ ਅਤੇ ਵਧਦੇ ਖ਼ਰਚਿਆਂ ਕਾਰਨ ਲੋਕਾਂ ਲਈ ਘਰੇਲੂ ਖ਼ਰਚ ਚਲਾਉਣਾ ਮੁਸ਼ਕਲ ਹੋ ਗਿਆ ਹੈ | ਸ. ਭੁੱਲਰ ਅਤੇ ਦਿਉਲ ਨੇ ਕਿਹਾ ਕਿ ਨਸ਼ਾ ਅੱਜ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਚੁੱਕਾ ਹੈ, ਜਦਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਰਹੇ ਹਨ | ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਤੇਲ, ਡੀਜ਼ਲ, ਗੈਸ ਅਤੇ ਖਾਣ-ਪੀਣ ਦੀਆਂ ਵਸਤਾਂ ਦੇ ਰੇਟ ਘਟਾਏ ਜਾਣ, ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹੁਸੈਨੀਵਾਲਾ ਤੇ ਸੁਲੇਮਾਨ ਕੀ ਸਰਹੱਦਾਂ ਖੋਲ੍ਹ ਕੇ ਵਪਾਰ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਤਾਂ ਜੋ ਜ਼ਿਲ੍ਹਾ ਫਿਰੋਜ਼ਪੁਰ ਦੀ ਆਰਥਿਕਤਾ ਮਜ਼ਬੂਤ ਹੋ ਸਕੇ | ਇਸ ਮੌਕੇ ਗਿਆਨੀ ਬਲਦੇਵ ਸਿੰਘ, ਪ੍ਰਗਟ ਸਿੰਘ ਵਾਹਕੇ, ਸੁੱਚਾ ਸਿੰਘ, ਗੁਰਵਿੰਦਰ ਸਿੰਘ ਮਹਾਲਮ, ਬੋਹੜ ਸਿੰਘ ਥਿੰਦ, ਇਕਬਾਲ ਸਿੰਘ ਗੁਰੂਹਰਸਹਾਏ, ਲਖਵਿੰਦਰ ਸਿੰਘ ਸੁਪਰ, ਜੋਗਿੰਦਰ ਸਿੰਘ ਮੱਲੇਵਾਲਾ, ਨਿਸ਼ਾਨ ਸਿੰਘ, ਹਰਪਾਲ ਸਿੰਘ ਬਾਰੇ ਕੇ, ਗੁਰਜੰਟ ਸਿੰਘ, ਰਣਜੀਤ ਸਿੰਘ ਸੋਢੇ ਵਾਲਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ 'ਚ 14 ਸਾਲ ਬੀਤ ਜਾਣ ਦੇ ਬਾਵਜੂਦ ਵਿਭਾਗੀ ਤਰੱਕੀ ਨੂੰ ਤਰਸੇ ਖੇਤੀਬਾੜੀ ਵਿਕਾਸ ਅਫ਼ਸਰ ਅਗਲੀ ਖ਼ਬਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਸਿਹਤ ਸਹੂਲਤਾਂ ਅਤੇ ਵਿਭਾਗੀ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24