18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖੇਤੀਬਾੜੀ ਵਿਭਾਗ 'ਚ 14 ਸਾਲ ਬੀਤ ਜਾਣ ਦੇ ਬਾਵਜੂਦ ਵਿਭਾਗੀ ਤਰੱਕੀ ਨੂੰ ਤਰਸੇ ਖੇਤੀਬਾੜੀ ਵਿਕਾਸ ਅਫ਼ਸਰ

Ad Position 21
No active advertisement
ਅਜੀਤ ਡੈਸਕ 15-05-2026
ਤਲਵੰਡੀ ਭਾਈ, 14 ਮਈ (ਰਵਿੰਦਰ ਸਿੰਘ ਬਜਾਜ)- ਖੇਤੀਬਾੜੀ ਵਿਕਾਸ ਅਫ਼ਸਰ ਤੋਂ ਬਤੌਰ ਖੇਤੀਬਾੜੀ ਅਫ਼ਸਰ ਪਦ-ਉੱਨਤੀ ਲਈ 14 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਡੀਕ ਕਰ ਰਹੇ ਹਨ | ਇਹ ਜਾਣਕਾਰੀ ਖੇਤੀਬਾੜੀ ਅਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਸਾਂਝੀ ਐਸੋਸੀਏਸ਼ਨ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਡਾ. ਹਰਮਨਦੀਪ ਸਿੰਘ ਘੁੰਮਣ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਜਸਪਾਲ ਧੰਜੂ, ਵਿਕਰਾਂਤ, ਸਤਵਿੰਦਰਬੀਰ ਸਿੰਘ ਨੇ ਤਲਵੰਡੀ ਭਾਈ ਵਿਖੇ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਵਿਭਾਗ ਵਿਚ ਖੇਤੀਬਾੜੀ ਅਫ਼ਸਰ ਦੀਆਂ ਕੁਲ 223 ਅਸਾਮੀਆਂ ਵਿਚੋਂ 95 ਅਸਾਮੀਆਂ ਖਾਲੀ ਪਈਆਂ ਹਨ | ਜਿੰਨਾ ਵਿਚ ਮਾਨਸਾ, ਬਰਨਾਲਾ, ਪਠਾਨਕੋਟ ਜ਼ਿਲਿ੍ਹਆਂ ਵਿਚ ਖੇਤੀਬਾੜੀ ਅਫ਼ਸਰ ਦੀ ਇਕ ਵੀ ਅਸਾਮੀ ਨਹੀਂ ਭਰੀ ਹੋਈ ਅਤੇ ਬਹੁਤੇ ਜ਼ਿਲਿ੍ਹਆਂ ਵਿਚ ਸਿਰਫ਼ ਇਕ ਹੀ ਖੇਤੀਬਾੜੀ ਅਫ਼ਸਰ ਤਾਇਨਾਤ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਤਰੱਕੀ ਦੇ ਨਾਲ-ਨਾਲ ਪੇ-ਪੈਰਿਟੀ, ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ 'ਤੇ ਭਰਤੀ ਆਦਿ ਸਬੰਧੀ ਸਰਕਾਰ ਵਲੋਂ ਲਗਾਤਾਰ ਕੀਤੀ ਜਾ ਟਾਲ-ਮਟੋਲ ਕਰਕੇ ਸਮੂਹ ਕੇਡਰ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਆਪਣੇ ਹੱਕਾਂ ਨੂੰ ਲੈ ਕੇ ਐਸੋਸੀਏਸ਼ਨ ਵਲੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ | ਜਿਸ ਤਹਿਤ 15 ਮਈ ਤੋਂ ਪੰਜਾਬ ਭਰ ਦੇ ਸਮੂਹ ਖੇਤੀਬਾੜੀ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਆਪੋ-ਆਪਣੇ ਕੰਮਕਾਜ ਵਾਲੀ ਜਗ੍ਹਾ ਫ਼ੀਲਡ ਦਫ਼ਤਰ ਆਦਿ 'ਤੇ ਕਾਲੇ ਬਿੱਲੇ ਲਾ ਕੇ ਰੋਸ ਜ਼ਾਹਿਰ ਕਰਨਗੇ | ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਵੱਡੇ ਐਕਸ਼ਨ ਦੇ ਕੇ ਮੰਗਾਂ ਮਨਵਾਉਣ ਤੱਕ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ. ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ, ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24