18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੀ ਨਗਰ ਕੌਂਸਲ ਚੋਣਾਂ ਵਿਚ ਪੈਨਸ਼ਨਰਜ਼, ਸਰਕਾਰੀ ਮੁਲਾਜ਼ਮਾਂ ਦੀ ਨਾਰਾਜ਼ਗੀ ਅਤੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦਾ ਦਿਖੇਗਾ ਅਸਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ/ਰਾਕੇਸ਼ ਚਾਵਲਾ)-ਪਿਛਲੇ ਅੱਠ ਦਿਨਾਂ ਤੋਂ ਸੂਬੇ ਭਰ ਵਿਚ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਨਾਲ ਹੋਰ ਕੱਚੇ ਕਾਮੇ ਹੜਤਾਲ ਤੇ ਬੈਠੇ ਹੋਏ ਹਨ, ਜਿਨ੍ਹਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੂਬਾ ਸਰਕਾਰ ਅੱਗੇ ਗੁਹਾਰ ਲਗਾਈ ਜਾ ਰਹੀ ਸੀ, ਪਰ ਕੋਈ ਹੱਲ ਨਾ ਨਿਕਲਣ ਅਤੇ ਸੁਣਵਾਈ ਨਾ ਹੋਣ ਦੇ ਰੋਸ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਕਰਨ ਦਾ ਫੈਸਲਾ ਸੂਬਾ ਪੱਧਰ ਤੇ ਲਿਆ ਗਿਆ | ਜੋ ਅਜੇ ਤੱਕ ਲਗਾਤਾਰ ਜਾਰੀ ਹੋਣ ਕਰਕੇ 9ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ | ਜਿਸ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੀ ਨਗਰ ਕੌਂਸਲ ਦੇ ਦਫਤਰ ਅਤੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਕੂੜਾ ਸੁੱਟਿਆ ਗਿਆ | ਜਿਸ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਗੰਦੀ ਬਦਬੂ ਤੋਂ ਭਾਰੀ ਪ੍ਰੇਸ਼ਾਨੀ ਝੱਲਣੀ ਪਈ | ਦੂਸਰੇ ਪਾਸੇ ਨਗਰ ਕੌਂਸਲ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ, ਪਰ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਸਰਕਾਰੀ ਕਰਮਚਾਰੀ ਬਹੁਤ ਪ੍ਰੇਸ਼ਾਨ ਹਨ ਤੇ ਸਫ਼ਾਈ ਕਰਮਚਾਰੀ ਤਾਂ ਮੰਗਾਂ ਦੀ ਪੂਰਤੀ ਕਰਵਾਉਣ ਲਈ ਪਿਛਲੇ 8 ਦਿਨ ਤੋਂ ਹੜਤਾਲ ਤੇ ਬੈਠੇ ਹੋਏ ਹਨ | ਜਿਨ੍ਹਾਂ ਦਾ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਿੰਨਾ ਅਸਰ ਹੋਵੇਗਾ, ਇਹ ਨਤੀਜਿਆਂ ਤੋਂ ਪਤਾ ਲੱਗੇ | ਇਸ ਦੇ ਨਾਲ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਰਕੇ ਨਗਰ ਕੌਂਸਲ ਚੋਣਾਂ ਵਿਚ ਆਪ ਉਮੀਦਵਾਰਾਂ ਨੂੰ ਵੱਡੇ ਨਤੀਜੇ ਭੁਗਤਣੇ ਪੈ ਸਕਦੇ ਹਨ | ਜਿਸ ਲਈ ਸੂਬਾ ਸਰਕਾਰ ਮੁੱਖ ਤੌਰ 'ਤੇ ਜ਼ਿੰਮੇਵਾਰ ਹੈ | ਇੱਥੇ ਦੱਸਣ ਅਹਿਮ ਹੈ ਕਿ ਸੂਬੇ ਅੰਦਰ ਆਦਮੀ ਪਾਰਟੀ ਦੀ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਆਮ ਜਨਤਾ ਦੇ ਵੱਡੇ ਵੋਟ ਬੈਂਕ ਨੇ ਬਦਲਾਅ ਲਿਆਉਣ ਲਈ ਸੱਤਾ ਵਿਚ ਲਿਆਂਦਾ ਸੀ, ਪਰ ਵਾਅਦੇ ਵਫ਼ਾ ਨਹੀਂ ਹੋਏ | ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਲੋਂ ਪਿਛਲੇ ਕਰੀਬ 2 ਸਾਲ ਤੋਂ ਰੋਸ ਕੀਤਾ ਜਾ ਰਿਹਾ ਹੈ, ਪਰ ਸਰਕਾਰ ਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ | ਹੁਣ ਦੇਖਣਾ ਹੋਵੇਗਾ ਕਿ ਨਗਰ ਕੌਂਸਲ ਚੋਣਾਂ ਵਿਚ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਹੜਤਾਲ ਤੇ ਬੈਠੇ ਸਫ਼ਾਈ ਕਰਮਚਾਰੀ ਸਰਕਾਰ ਪ੍ਰਤੀ ਨਾਰਾਜ਼ਗੀ ਨੂੰ ਬਰਕਰਾਰ ਰੱਖਦੇ ਹੋਏ ਆਪ ਉਮੀਦਵਾਰਾਂ ਦੇ ਹੱਕ ਵਿਚ ਭੁਗਤਣਗੇ ਜਾਂ ਫਿਰ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾਉਣਗੇ ਕਿ ਜਨਤਾ ਦੇ ਸਾਥ ਤੋਂ ਬਿਨਾਂ ਸੱਤਾ ਤੇ ਕਾਬਜ਼ ਹੋਣਾ ਮੁਸ਼ਕਲ ਹੈ | ਉੱਧਰ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਮਾਜ ਸੇਵੀ ਅੰਸ਼ੂ ਪੰਡਿਤ ਨੇ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਤੇ ਹੋਰਨਾਂ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਦੇ ਹੋਏ ਹੜਤਾਲ ਨੂੰ ਖ਼ਤਮ ਕਰਵਾਉਣ | ਦੂਜੇ ਪਾਸੇ ਪੰਜਾਬ ਸਟੇਟ ਪੈਨਸ਼ਨਰਜ਼ ਕੰਡਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਕਰਕੇ ਭਾਰੀ ਰੋਸ ਹੈ | ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਕੀਤੇ ਜਾ ਸੰਘਰਸ਼ ਦੀ ਹਮਾਇਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੂਰਾ ਸਮਰਥਨ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸÏ ਫ਼ੀਸਦੀ ਰਿਹਾ ਅਗਲੀ ਖ਼ਬਰ ਖੇਤੀਬਾੜੀ ਵਿਭਾਗ 'ਚ 14 ਸਾਲ ਬੀਤ ਜਾਣ ਦੇ ਬਾਵਜੂਦ ਵਿਭਾਗੀ ਤਰੱਕੀ ਨੂੰ ਤਰਸੇ ਖੇਤੀਬਾੜੀ ਵਿਕਾਸ ਅਫ਼ਸਰ
Ad Position 24