ਜ਼ੀਰਾ, 14 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਦੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਵੰਤ ਕੌਰ ਨੇ ਦੱਸਿਆ ਕਿ ਕਮਲਦੀਪ ਕੌਰ ਪੁੱਤਰੀ ਮੇਜਰ ਸਿੰਘ ਨੇ 93 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ 85 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਕਿਰਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਸਿੰਘ ਨੇ 83 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਉਹਨਾਂ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਵਿਚ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੇ ਸੰਚਾਲਕ ਸੰਤ ਬਾਬਾ ਗੁਰਸੇਵਕ ਸਿੰਘ ਸੀਹਨੀ ਸਾਹਿਬ ਵਾਲੇ, ਕੁਆਡੀਨੇਟਰ ਪ੍ਰਗਟ ਸਿੰਘ, ਪਿ੍ੰਸੀਪਲ ਮੈਡਮ ਸ਼੍ਰੀਮਤੀ ਗੁਰਵੰਤ ਕੌਰ, ਇੰਚਾਰਜ ਸ਼੍ਰੀਮਤੀ ਨੀਰੂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਮੂਹ ਸਟਾਫ ਮੈਂਬਰ ਰਣਜੀਤ ਸਿੰਘ ਕਲਰਕ, ਮਨਪ੍ਰੀਤ ਕੌਰ ਕਲਰਕ, ਤਰਸਿੰਦਰਜੀਤ ਕੌਰ, ਸੁਖਜਿੰਦਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਮਨਜੀਤ ਕੌਰ, ਹਰਜੀਤ ਕੌਰ, ਬਲਜੀਤ ਕੌਰ, ਸਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਕਿਰਨਦੀਪ ਕੌਰ, ਪਵਨਦੀਪ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਚੰਨਪ੍ਰੀਤ ਸਿੰਘ, ਜਸਬੀਰ ਸਿੰਘ, ਜਸਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ |