ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਦੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਿਆਂ ਉਪਰੰਤ ਸਕੂਲ ਪ੍ਰਬੰਧਕਾਂ ਨਾਲ ਮੁਲਾਕਾਤ ਕਰਦਿਆਂ ਆਪਣੇ ਤਜਰਬੇ ਅਤੇ ਸਫਲਤਾ ਦੇ ਰਾਜ ਸਾਂਝੇ ਕੀਤੇ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਸਕੂਲ ਦੇ ਅਨੁਸ਼ਾਸਨ, ਅਧਿਆਪਕਾਂ ਦੀ ਰਹਿਨੁਮਾਈ ਅਤੇ ਪ੍ਰੇਰਣਾਦਾਇਕ ਮਾਹੌਲ ਨੂੰ ਦਿੱਤਾ | ਇਸ ਦੌਰਾਨ ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ, ਡਾਇਰੈਕਟਰ ਡਾ. ਐਸ. ਐਨ. ਰੁਦਰਾ, ਸੈਕਟਰੀ ਡੌਲੀ ਭਾਸਕਰ, ਵੀ.ਪੀ. ਐਡਮਿਨ ਮਹਿਮਾ ਕਪੂਰ ਅਤੇ ਵੀ.ਪੀ. ਅਕੈਡਮਿਕਸ ਸ਼ਿਪਰਾ ਨਰੂਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਡਾਇਰੈਕਟਰ ਡਾ.ਐਸ.ਐਨ.ਰੁਦਰਾ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਖ਼ੁਸ਼ੀ ਅਤੇ ਮਾਣ ਪ੍ਰਗਟਾਉਂਦਿਆਂ ਕਿਹਾ ਕਿ ਵਿਵੇਕਾਨੰਦ ਵਰਲਡ ਸਕੂਲ ਹਮੇਸ਼ਾ ਮੁੱਲਾਂ ਆਧਾਰਿਤ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਰਿਹਾ ਹੈ | ਟਾਪਰ ਵਿਦਿਆਰਥੀਆਂ ਅਨੂਰੀਤ ਕੌਰ, ਵੈਭਵ ਕੁਮਾਰ, ਵੰਸ਼ਿਕਾ ਬੇਰੀ, ਮਹਿਕ ਦੀਪ ਕੌਰ, ਪਲਕ, ਅਤੀਆ, ਸ਼ੈਲਜਾ ਅਤੇ ਤਨੀਸ਼ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਨੇ ਨਾ ਸਿਰਫ਼ ਉਨ੍ਹਾਂ ਨੂੰ ਅਕਾਦਮਿਕ ਤੌਰ 'ਤੇ ਮਜ਼ਬੂਤ ਕੀਤਾ | ਸਗੋਂ ਆਤਮ-ਵਿਸ਼ਵਾਸ, ਸੰਚਾਰ ਕੌਸ਼ਲ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਹਿੰਮਤ ਵੀ ਬਖ਼ਸ਼ੀ |