18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਜ਼ਡਮ ਸਕੂਲ ਮੁੱਦਕੀ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਮੁੱਦਕੀ, 14 ਮਈ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕੱਬਰਵੱਛਾ ਰੋਡ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਰੀਟਾ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਸ ਵਾਰ 12ਵੀਂ ਜਮਾਤ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੀ.ਬੀ.ਐਸ.ਈ. ਦੇ ਪ੍ਰਾਪਤ ਨਤੀਜਿਆਂ ਅਨੁਸਾਰ ਸਾਇੰਸ ਗਰੁੱਪ ਵਿਚ ਤਨੀਸ਼ਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਅਨਮੋਲਦੀਪ ਸਿੰਘ ਨੇ ਦੂਜਾ | ਇਸੇ ਤਰਾਂ ਕਾਮਰਸ ਗਰੁੱਪ ਵਿਚ ਨਿਖਿਲ ਗਰਗ ਨੇ ਪਹਿਲਾ, ਨਵਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚ ਰਾਜਵਿੰਦਰ ਕੌਰ ਨੇ ਪਹਿਲਾ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ | ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕੀਤੇ | ਸਕੂਲ ਪਿ੍ੰਸੀਪਲ ਰੀਟਾ ਮਹਿਤਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਡਾਇਰੈਕਟਰ ਮੈਡਮ ਸੁਮਨ ਲਤਾ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿਰਫ਼ ਕਿਤਾਬੀ ਪੜ੍ਹਾਈ ਦੇਣ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਅੱਗੇ ਲਿਆਉਣਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ.ਸੰਦੀਪ ਗੁਪਤਾ ਨੇ ਬੱਚਿਆ ਨੂੰ ਮੁਬਾਰਕਬਾਦ ਦਿੰਦਿਆਂ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਂਝੇ ਕੀਤੇ ਕਾਮਯਾਬੀ ਦੇ ਰਾਜ
Ad Position 24