ਗੁਰੂਹਰਸਹਾਏ, 14 ਮਈ (ਕਪਿਲ ਕੰਧਾਰੀ)-ਜੇ.ਕੇ ਐੱਸ ਪਬਲਿਕ ਸਕੂਲ ਗੁਰੂਹਰਸਹਾਏ ਨੇ ਇਕ ਵਾਰ ਫਿਰ ਸੀ.ਬੀ.ਐੱਸ.ਈ ਜਮਾਤ 12ਵੀਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਖੇਤਰ ਦਾ ਮਾਣ ਵਧਾਇਆ ਹੈ | ਜਾਣਕਾਰੀ ਦੇਂਦੇ ਹੋਏ ਸਕੂਲ ਦੀ ਪਿ੍ੰਸੀਪਲ ਮੀਨੂ ਮੋਂਗਾ ਨੇ ਦੱਸਿਆ ਕਿ ਆਰਟਸ ਸਟਰੀਮ ਵਿਚ ਸਹਿਜਪ੍ਰੀਤ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸੁਮਿਤ ਨੇ 90 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਜਦਕਿ ਗੁਰਸ਼ਾਨ ਨੇ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਸਟਰੀਮ ਵਿਚ ਸਿਮਰਨਪ੍ਰੀਤ ਨੇ 86.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਖ਼ੁਸ਼ੀ ਨੇ 81.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਮੰਨਾ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ ਅਰਸ਼ੀਆ ਨੇ 89 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਰੀਤ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਜਦਕਿ ਸਿਮਰਨਪ੍ਰੀਤ ਸੰਧੂ ਨੇ 84 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ |