ਮੁੱਦਕੀ, 14 ਮਈ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਅਤੇ ਮਾਲਵੇ ਦੀ ਉੱਘੀ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਰਿਕਾਰਡ ਤੋੜ ਸਫਲਤਾ ਹਾਸਿਲ ਕਰਦੇ ਹੋਏ ਮੋਗਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲਿ੍ਹਆਂ ਵਿਚੋਂ ਅੱਵਲ ਰਹਿ ਕੇ ਸੰਸਥਾ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਸੰਸਥਾ ਦੇ ਕਾਬਲ ਅਤੇ ਮਿਹਨਤੀ ਪਿ੍ੰਸੀਪਲ ਸੰਜੀਵ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਸਾਇੰਸ ਅਤੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਨੇ ਅਤਿ-ਉਤਮ ਪ੍ਰਦਰਸ਼ਨ ਕਰਦੇ ਹੋਏ ਸਾਇੰਸ ਗਰੁੱਪ ਵਿਚੋਂ ਗੁਰਵੰਸ਼ ਸਿੰਘ ਨੇ 98.2 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ, ਜੋਬਨਪ੍ਰੀਤ ਸਿੰਘ ਨੇ 94.8 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਸ਼ਾਨਵੀਰ ਕੌਰ ਨੇ 94.6 ਫ਼ੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚੋਂ ਗੁਣਕਾਰ ਸਿੰਘ ਨੇ 98.8 ਫ਼ੀਸਦੀ, ਅਸ਼ਸਨਦੀਪ ਸਿੰਘ ਨੇ 97.6 ਫ਼ੀਸਦੀ ਅਤੇ ਸਿਮਰਨ ਨੇ 97.2 ਫ਼ੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਇੱਥੇ ਜ਼ਿਕਰਯੋਗ ਹੈ ਕਿ ਵਿਸ਼ੇਵਾਰ ਵੀ ਵਿਦਿਆਰਥੀਆਂ ਨੇ ਅੰਗਰੇਜ਼ੀ, ਕੈਮਿਸਟਰੀ, ਇਕਨਾਮਿਕਸ ਅਤੇ ਅਕਾਉਂਟਸ ਵਿਸ਼ਿਆਂ ਵਿਚੋਂ ਸੌ ਅੰਕ ਪ੍ਰਾਪਤ ਕਰਨ 'ਚ ਸਫਲਤਾ ਹਾਸਿਲ ਕੀਤੀ | ਸਕੂਲ ਪਿੰ੍ਰਸੀਪਲ ਸੰਜੀਵ ਜੈਨ ਨੇ ਇਸ ਬੇਹੱਦ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਇਸ ਸੌ ਫ਼ੀਸਦੀ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਿਰ ਬੰਨਿ੍ਹਆ | ਸੰਜੀਵ ਜੈਨ ਨੇ ਆਪਣੇ, ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ |