ਤਲਵੰਡੀ ਭਾਈ, 14 ਮਈ (ਰਵਿੰਦਰ ਸਿੰਘ ਬਜਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੰਚਿਤਾ ਨੇ 96.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਯਾਸ਼ਿਕਾ ਨੇ 95.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਧੀਰਜ ਨੇ 92.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਪਿੰ੍ਰਸੀਪਲ ਨਰਿੰਦਰ ਪਾਲ ਸਿੰਘ ਗਿੱਲ ਨੇ ਪੁਜ਼ੀਸ਼ਨ ਹਾਸਿਲ ਕਰਨ ਵਾਲਿਆਂ ਤੋਂ ਇਲਾਵਾ ਸਮੂਹ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |