18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਵਿਚ ਅਧਿਆਪਕਾਂ ਨੂੰ ਤਰੱਕੀ ਅਤੇ ਨਿਯੁਕਤੀ ਪੱਤਰ ਭੇਟ

Ad Position 21
No active advertisement
ਅਜੀਤ ਡੈਸਕ 15-05-2026
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇ ਵਾਲਾ ਫ਼ਿਰੋਜ਼ਪੁਰ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਅਧਿਆਪਕਾਂ ਦੀ ਮਿਹਨਤ, ਨਿਸ਼ਠਾ ਅਤੇ ਸੇਵਾਵਾਂ ਨੂੰ ਮਾਣ ਦਿੰਦਿਆਂ ਉਨ੍ਹਾਂ ਨੂੰ ਤਰੱਕੀ ਅਤੇ ਨਿਯੁਕਤੀ ਪੱਤਰ ਭੇਟ ਕੀਤੇ ਗਏ | ਸਮਾਗਮ ਦੀ ਸ਼ੁਰੂਆਤ ਲੈਂਪ ਲਾਈਟਿੰਗ ਸਮਾਰੋਹ ਨਾਲ ਹੋਈ | ਜਿਸ ਵਿਚ ਗਿਆਨ, ਸੇਵਾ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਦੀਪ ਪ੍ਰਜਵਲਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਜਗਦੇਵ ਸਿੰਘ ਨੂੰ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ | ਜਦਕਿ ਅਮਨਦੀਪ ਕੌਰ ਅਤੇ ਕੋਮਲਜੀਤ ਕੌਰ ਨੂੰ ਲੈਕਚਰਾਰ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ | ਤਰੱਕੀ ਅਤੇ ਨਿਯੁਕਤੀ ਪੱਤਰਾਂ ਦੇ ਨਾਲ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਕਾਲਜ ਪ੍ਰਬੰਧਕਾਂ ਅਤੇ ਸਟਾਫ ਵਲੋਂ ਤਿੰਨਾਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵਧੀਆ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਧਰਮਪਾਲ ਬਾਂਸਲ ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ ਅਤੇ ਹਾਰਮਨੀ ਆਯੁਰਵੈਦਿਕ ਕਾਲਜ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਵਿੱਦਿਅਕ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਯੋਗ ਤੇ ਮਿਹਨਤੀ ਅਧਿਆਪਕਾਂ ਨੂੰ ਪ੍ਰੋਤਸਾਹਿਤ ਕਰਨਾ ਸੰਸਥਾ ਦੀ ਪਹਿਲ ਰਹੀ ਹੈ | ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਹਾਲ ਕੌਰ, ਪਿ੍ਅੰਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਇੰਦਰਜੀਤ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਰਣਦੀਪ ਕੌਰ, ਪੂਨਮ, ਮਮਤਾ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਆਂਚਲ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਸਮੂਹ ਸਟਾਫ ਮੈਂਬਰਾਂ ਨੇ ਤਰੱਕੀ ਪ੍ਰਾਪਤ ਅਧਿਆਪਕਾਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਤਰੱਕੀ ਅਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਤਿੰਨਾਂ ਅਧਿਆਪਕਾਂ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਹੋਰ ਵੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਵਿਸ਼ਵਾਸ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ
Ad Position 24