ਮਮਦੋਟ, 14 ਮਈ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਹਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਸਦਰਦੀਨ ਵਾਲਾ(ਜੰਗਾਂ ਵਾਲਾ ਮੋੜ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 95.2 ਪ੍ਰਤੀਸ਼ਤ, ਸੁਰਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 92.2 ਪ੍ਰਤੀਸ਼ਤ ਅਤੇ ਮਨਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ |