ਮੁੱਦਕੀ, 14 ਮਈ (ਭਾਰਤ ਭੂਸ਼ਨ ਅਗਰਵਾਲ)-ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਬਲਬੂਤੇ ਇਹ ਚੋਣਾਂ ਲੜੀਆਂ ਜਾਣਗੀਆਂ ਅਤੇ ਸ਼ਾਨ ਨਾਲ ਜਿੱਤ ਹਾਸਿਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਕਾਲੀ ਉਮੀਦਵਾਰ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਜਾਂ ਉਮੀਦਵਾਰ ਦੇ ਬਿਨਾਂ ਵਜ੍ਹਾ ਕਾਗਜ਼ ਰੱਦ ਕੀਤੇ ਗਏ ਤਾਂ ਉਹ ਧਰਨੇ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ | ਸਾਬਕਾ ਵਿਧਾਇਕ ਜਿੰਦੂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ 'ਚ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਸ਼ਾਂਤਮਈ ਮਾਹੌਲ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕਿਸਮ ਦੀ ਹੁੱਲੜਬਾਜ਼ੀ ਨਾ ਹੋਣ ਦਿੱਤੀ ਜਾਵੇ |