17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਤਾਜ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਗੁਰੂਹਰਸਹਾਏ, 14 ਮਈ (ਕਪਿਲ ਕੰਧਾਰੀ)-ਸੀ.ਬੀ.ਐੱਸ.ਈ.ਨਵੀਂ ਦਿੱਲੀ ਵਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿਚ ਤਾਜ ਪਬਲਿਕ ਸਕੂਲ, ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਨੇ ਦੱਸਿਆ ਕਿ 12 ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਆਰਟਸ ਗਰੁੱਪ ਵਿਚੋਂ ਗੁਰਨੂਰ ਕੌਰ ਨੇ 94 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਗਰੁੱਪ ਵਿਚ ਨਵਜੋਤ ਕੌਰ ਨੇ 93 ਫ਼ੀਸਦੀ ਅਤੇ ਕਾਮਰਸ ਗਰੁੱਪ ਵਿਚ ਸਤਵੀਰ ਸਿੰਘ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਉਲੇਖਣਯੋਗ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਦੀਪ ਕੌਰ ਸੰਧੂ ਅਤੇ ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਐੱਮ ਗਰੁੱਪ ਆਫ਼ ਸਕੂਲਜ਼ ਕੱਸੋਆਣਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ, ਜ਼ੀਰਾ ਦਾ +2 ਨਤੀਜਾ 100 ਫ਼ੀਸਦੀ ਰਿਹਾ
Ad Position 24