17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐਸ.ਕੇ. ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਇਸ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਐਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਬੱਚੇ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ 13 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 23 ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ | ਜਦੋਂ ਕਿ 17 ਬੱਚਿਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਚ ਵਿਦਿਆਰਥਣ ਹਰਮਨਦੀਪ ਕੌਰ ਨੇ 96 ਫ਼ੀਸਦੀ, ਪ੍ਰਬਲੀਨ ਕੌਰ ਨੇ 95.6 ਫ਼ੀਸਦੀ, ਮਹਿਕਪ੍ਰੀਤ ਕੌਰ ਨੇ 92.8 ਫ਼ੀਸਦੀ, ਕਾਜਲ ਕੁਮਾਰੀ ਨੇ 92.8 ਫ਼ੀਸਦੀ, ਜਸਦੀਪ ਸਿੰਘ ਨੇ 92.4 ਫ਼ੀਸਦੀ, ਅਰਪਨਾ ਨੇ 92.2 ਫ਼ੀਸਦੀ, ਤਰਸੇਮ ਸਿੰਘ ਨੇ 92 ਫ਼ੀਸਦੀ , ਰੌਬਿਨ ਪ੍ਰੀਤ ਸਿੰਘ ਨੇ 91ਫ਼ੀਸਦੀ, ਜਸ਼ਨਪ੍ਰੀਤ ਸਿੰਘ ਨੇ 91ਫ਼ੀਸਦੀ, ਅਰਮਾਨ ਸਚਦੇਵਾ ਨੇ 90.6 ਫ਼ੀਸਦੀ, ਜੈਸਮੀਨ ਕੌਰ ਸੰਧੂ ਨੇ 90 ਫ਼ੀਸਦੀ, ਸੁਖਮਨਦੀਪ ਕੌਰ ਨੇ 90 ਫ਼ੀਸਦੀ ਅਤੇ ਅਰਸ਼ਦੀਪ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਬੱਚਿਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਨਪ੍ਰੀਤ ਕੌਰ ਸੋਢੀ ਅਤੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਬੱਚਿਆਂ 'ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਵਲੋਂ ਵਰਕਰਾਂ ਨਾਲ ਮੁੱਦਕੀ ਵਿਖੇ ਭਰਵੀਂ ਮੀਟਿੰਗ ਅਗਲੀ ਖ਼ਬਰ ਐਸ.ਐਸ.ਐੱਮ ਗਰੁੱਪ ਆਫ਼ ਸਕੂਲਜ਼ ਕੱਸੋਆਣਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24