17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਵਲੋਂ ਵਰਕਰਾਂ ਨਾਲ ਮੁੱਦਕੀ ਵਿਖੇ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 15-05-2026
ਮੁੱਦਕੀ, 14 ਮਈ (ਭਾਰਤ ਭੂਸ਼ਨ ਅਗਰਵਾਲ)-ਨਗਰ ਨਿਗਮ, ਕੌਂਸਲ ਅਤੇ ਪੰਚਾਇਤਾਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਦੇ ਚੱਲਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਐਮ.ਸੀ. ਮੁੱਦਕੀ ਦੇ ਗ੍ਰਹਿ ਕਸਬਾ ਮੁੱਦਕੀ ਵਿਖੇ ਭਰਵੀਂ ਮੀਟਿੰਗ ਹੋਈ | ਮੀਟਿੰਗ 'ਚ ਕਾਂਗਰਸ ਦੇ ਅਬਜ਼ਰਵਰ ਹਰਪ੍ਰੀਤ ਜੋਸਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਜੋਸਨ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ ਅਤੇ ਆਪਣਾ ਪ੍ਰਧਾਨ ਬਣਾਏਗੀ | ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਦੌਰਾਨ ਸਮਰਪਿਤ ਅਤੇ ਪੁਰਾਣੇ ਵਰਕਰਾਂ ਨੂੰ ਤਰਜੀਹ ਦਿੱਤੀ ਜਾਵੇਗੀ | ਜੋ ਜ਼ਮੀਨੀ ਪੱਧਰ 'ਤੇ ਮਜ਼ਬੂਤ ਪਕੜ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਰੱਖਦੇ ਹਨ | ਮੀਟਿੰਗ ਦੌਰਾਨ ਵਰਕਰਾਂ ਨੇ ਵੀ ਇਕ ਸ਼ੁਰੂ ਵਿਚ ਪਾਰਟੀ ਨੂੰ ਜਿੱਤ ਦਿਵਾਉਣ ਦਾ ਸੰਕਲਪ ਲਿਆ | ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ | ਉਨ੍ਹਾਂ ਕਿਹਾ ਕਿ ਹਰ ਵਾਰਡ 'ਚ ਲੋਕਾਂ ਵਲੋਂ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਰਕਰਾਂ ਦਾ ਉਤਸ਼ਾਹ ਸਪਸ਼ਟ ਕਰ ਰਿਹਾ ਹੈ ਕਿ ਨਗਰ ਪੰਚਾਇਤ 'ਚ ਇਸ ਵਾਰ ਕਾਂਗਰਸ ਦਾ ਝੰਡਾ ਬੁਲੰਦ ਹੋਵੇਗਾ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਤੱਕ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਮੁਖੀ ਸੋਚ 'ਤੇ ਪਿਛਲੇ ਸਮੇਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ | ਇਸ ਮੌਕੇ ਤਰਸੇਮ ਸਿੰਘ ਮੁਨੀਮ, ਗੁਰਮੀਤ ਸਿੰਘ ਮੱਲਾ, ਸੋਹਣ ਸਿੰਘ ਗਿੱਲ, ਕਸ਼ਮੀਰ ਸਿੰਘ, ਸੁਖਚੈਨ ਸਿੰਘ ਲੋਂਗੋਦੇਵੀਆ, ਰਸ਼ਪਾਲ ਸਿੰਘ, ਸਵਰਨ ਸਿੰਘ ਰੋਸਾ, ਚਰਨਜੀਤ ਸਿੰਘ, ਕਮਲ ਅਗਰਵਾਲ ਬਲਾਕ ਪ੍ਰਧਾਨ ਕਾਂਗਰਸ ਮੁੱਦਕੀ, ਕਿੱਕਰ ਸਿੰਘ ਸੰਧੂ, ਬਲਜਿੰਦਰ ਸਿੰਘ ਨਿੱਕਾ, ਬਲਵਿੰਦਰ ਸਿੰਘ ਬਿੰਦਾ ਐਮ.ਸੀ., ਸੁਖਚੈਨ ਸਿੰਘ ਖੋਸਾ, ਗੁਰਪ੍ਰੀਤ ਸਿੰਘ ਥਾਣੇਦਾਰ, ਹਰਦੀਪ ਸਿੰਘ, ਸੁਖਦੀਪ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਨੰਬਰਦਾਰ, ਮਨਤਾਰ ਸਿੰਘ ਐਮ.ਸੀ., ਬਲਵਿੰਦਰ ਸਿੰਘ, ਬਲਵੀਰ ਸਿੰਘ ਰੋਸਾ, ਅਨੋਖ ਸਿੰਘ ਨੰਬਰਦਾਰ, ਵਰਿੰਦਰ ਸਿੰਘ ਐਮ.ਸੀ., ਚੰਦ ਸਿੰਘ, ਨਿਰਮਲ ਸਿੰਘ ਗਿੱਲ, ਜਗਦੇਵ ਸਿੰਘ, ਤੇਜਾ ਸਿੰਘ, ਹਰਦਿਆਲ ਸਿੰਘ ਐਮ.ਸੀ., ਗੁਰਦਿਆਲ ਸਿੰਘ, ਲਖਵੀਰ ਸਿੰਘ ਲੱਖਾ ਐਮ.ਸੀ., ਕਾਬਲ ਸਿੰਘ ਭੁੱਲਰ, ਜਸਵਿੰਦਰ ਸਿੰਘ ਪੱਪੂ ਨੰਬਰਦਾਰ, ਸੁਰਜੀਤ ਸਿੰਘ ਦੇਬੀ, ਰਣਧੀਰ ਸਿੰਘ ਧੀਰਾ, ਸੁਖਦੀਪ ਸਿੰਘ ਨੰਬਰਦਾਰ, ਪੱਪਾਂ, ਸ਼ਿਵਜੋਤ ਸਿੰਘ ਗਿੱਲ, ਬਲਵੀਰ ਸਿੰਘ ਬੱਬਾ, ਕਿੱਕਰ ਸੰਧੂ, ਮੰਗਲ ਸਿੰਘ ਐਮ.ਸੀ., ਰੁਪਿੰਦਰ ਕੌਰ ਸਾਬਕਾ ਸਰਪੰਚ, ਪਰਮਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਐਸ.ਕੇ. ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24