15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਨਵਜਾਤ ਬੱਚੇ ਦੀ ਮੌਤ ਦਾ ਮਾਮਲਾ ਗਰਮਾਇਆ, ਹਸਪਤਾਲ 'ਤੇ ਲਾਪਰਵਾਹੀ ਦੇ ਦੋਸ਼ ਲਗਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਕ ਨਵਜਾਤ ਬੱਚੇ ਦੀ ਹੋਈ ਮੌਤ ਦਾ ਮਾਮਲਾ ਗਰਮਾ ਗਿਆ ਹੈ | ਪਰਿਵਾਰ ਨੇ ਬੱਚੇ ਦੀ ਮੌਤ ਨੂੰ ਲੈ ਕੇ ਹਸਪਤਾਲ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ ਤੇ ਪੀੜਤ ਪਰਿਵਾਰ ਵਲੋਂ ਇਨਸਾਫ ਲਈ ਪੁਲਿਸ ਨੂੰ ਗੁਹਾਰ ਲਗਾਈ ਗਈ ਹੈ | ਦੂਸਰੇ ਪਾਸੇ ਨਿੱਜੀ ਹਸਪਤਾਲ ਦੇ ਮਾਲਕ ਤੇ ਡਾਕਟਰ ਨੇ ਪਰਿਵਾਰ ਵਲੋਂ ਲਗਾਏ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਬੱਚੇ ਦੀ ਗੰਭੀਰ ਹਾਲਤ ਹੋਣ ਦੇ ਬਾਵਜੂਦ ਉੱਚ ਪੱਧਰੀ ਇਲਾਜ ਕਰਨ ਦੀ ਗੱਲ ਕਹਿੰਦੇ ਹੋਏ ਆਪਣਾ ਪੱਖ ਰੱਖਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ 1 ਮਈ ਨੂੰ ਕਿ੍ਸ਼ਨ ਗੋਪਾਲ ਪੁੱਤਰ ਰਜਿੰਦਰ ਕੁਮਾਰ ਵਾਸੀ ਫ਼ਿਰੋਜ਼ਪੁਰ ਸ਼ਹਿਰ ਦੇ ਘਰ ਬੇਟੇ ਨੇ ਜਨਮ ਲਿਆ ਸੀ, ਪਰ ਜਨਮ ਦੇ ਸਮੇਂ ਬੱਚੇ ਦੀ ਹਾਲਤ ਕਾਫ਼ੀ ਗੰਭੀਰ ਸੀ | ਉਕਤ ਬੱਚੇ ਨੂੰ ਸੰਧੂ ਬੱਚਿਆਂ ਦੇ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ | ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਬੱਚੇ ਦੀ ਮੌਤ ਦੇ ਸਦਮੇ ਵਿਚ ਆਏ ਪਰਿਵਾਰ ਵਲੋਂ ਹਸਪਤਾਲ ਦੇ ਅਮਲੇ ਉੱਪਰ ਇਲਾਜ ਦੌਰਾਨ ਲਾਪਰਵਾਹੀ ਦੇ ਦੋਸ਼ ਲਗਾਏ ਗਏ ਤੇ ਮਾਮਲਾ ਇੰਨਾ ਗਰਮਾ ਗਿਆ ਕਿ ਪਰਿਵਾਰ ਇਨਸਾਫ ਲੈਣ ਲਈ ਪੁਲਿਸ ਪਾਸ ਪਹੰੁਚ ਗਿਆ | ਇਸ ਸਬੰਧੀ ਜਦ ਬੱਚਿਆਂ ਵਾਲੇ ਸੰਧੂ ਹਸਪਤਾਲ ਦੇ ਮਾਲਕ ਡਾ. ਰਾਜਿੰਦਰ ਸਿੰਘ ਸੰਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਪਰਿਵਾਰ ਵਲੋਂ ਲਗਾਏ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਬੱਚੇ ਦਾ ਜਨਮ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਇਆ ਸੀ, ਜਿਸ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਰਕੇ ਬੱਚੇ ਨੂੰ ਸਾਡੇ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ | ਬੱਚੇ ਦੀ ਨਾਜ਼ਕ ਹਾਲਤ ਸਬੰਧੀ ਪਰਿਵਾਰ ਨੂੰ ਸਮੇਂ-ਸਮੇਂ 'ਤੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹੀ ਹੈ ਪਰ ਇਲਾਜ ਦੇ ਬਾਵਜੂਦ ਬੱਚੇ ਦੀ ਮੌਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਬੱਚੇ ਦੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਈ, ਫਿਰ ਵੀ ਪਰਿਵਾਰ ਨੂੰ ਇਲਾਜ ਸਬੰਧੀ ਕੋਈ ਸ਼ੰਕਾ ਹੈ ਤਾਂ ਉਸ ਦੀ ਜਾਂਚ ਕਰਵਾ ਸਕਦੇ ਹਨ | ਨਵਜਾਤ ਬੱਚੇ ਦੇ ਇਨਸਾਫ ਲਈ ਪੀੜਤ ਪਰਿਵਾਰ ਨੇ ਪੁਲਿਸ ਕੋਲ ਪਹੁੰਚ ਕੀਤੀ ਹੈ | ਇਸ ਬਾਬਤ ਏ.ਐੱਸ.ਆਈ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਵਲੋਂ ਦਿੱਤੇ ਬਿਆਨ ਲਿਖ ਲਏ ਹਨ ਤੇ ਬੱਚੇ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਦੇ ਬਾਹਰ ਸੌ ਸਾਲ ਪੁਰਾਣੇ ਬੋਹੜ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਮਰਗ ਵਾਲੇ ਘਰ ਵਿਚ ਤੇਜ਼ ਹਨੇਰੀ ਦਾ ਕਹਿਰ, ਬਨੇਰੇ ਦੀ ਗਰਿਲ ਡਿੱਗਣ ਨਾਲ ਕਈ ਜ਼ਖਮੀ <br/>
Ad Position 24