15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲੀ ਦਲ ਦੇ ਚਾਰ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਤਲਵੰਡੀ ਭਾਈ, 15 ਮਈ (ਰਵਿੰਦਰ ਸਿੰਘ ਬਜਾਜ)-ਨਗਰ ਕੌਂਸਲ ਤਲਵੰਡੀ ਭਾਈ ਦੀਆਂ ਚੋਣਾਂ ਸਬੰਧੀ ਸਿਆਸੀ ਸਰਗਰਮੀਆਂ ਭਖ ਗਈਆਂ ਹਨ | ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਮੌਕੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਉਮੀਦਵਾਰਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਚੋਣ ਮੁਹਿੰਮ ਵਿਚ ਜੁਟਣ ਦਾ ਸੱਦਾ ਦਿੱਤਾ | ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵਿਚ ਵਾਰਡ ਨੰਬਰ 6 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ, ਵਾਰਡ 8 ਨੰਬਰ ਤੋਂ ਭੁਪਿੰਦਰ ਸਿੰਘ ਭਾਨਾਂ ਅਤੇ ਵਾਰਡ ਨੰਬਰ 10 ਤੋਂ ਭੁਪਿੰਦਰ ਸਿੰਘ ਕਲਸੀ, ਵਾਰਡ ਨੰਬਰ 12 ਤੋਂ ਸ੍ਰੀਮਤੀ ਆਰਤੀ ਧੀਂਗੜਾ ਪਤਨੀ ਸੰਜੀਵ ਕੁਮਾਰ ਧੀਂਗੜਾ ਨੇ ਤਹਿਸੀਲ ਤਲਵੰਡੀ ਭਾਈ ਅੰਦਰ ਪਹੁੰਚੇ ਕੇ ਚੋਣ ਅਧਿਕਾਰੀ ਨਰਿੰਦਰ ਮੋਹਣ ਕੱਕੜ ਐੱਸ.ਡੀ.ਓ. ਪੀ.ਡਬਲਿਊ.ਡੀ. ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਸ ਮੌਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਅਕਾਲੀ ਦਲ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ | ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਹਮੇਸ਼ਾ ਲੋਕ ਹਿਤਾਂ ਲਈ ਅੱਗੇ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਬਹੁਤ ਸੋਚ-ਸਮਝ ਕੇ ਮਿਹਨਤੀ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਅਜਿਹੇ ਨੁਮਾਇੰਦੇ ਚੁਣਨਾ ਹੈ, ਜੋ ਹਰ ਵੇਲੇ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਣ |

Ad Position 22
No active advertisement
ਪਿਛਲੀ ਖ਼ਬਰ ਆਪਣੇ ਬਲਬੂਤੇ ਸਾਰੀਆਂ ਸੀਟਾਂ ਜਿੱਤ ਕੇ ਨਗਰ ਕੌਂਸਲ 'ਤੇ ਜਿੱਤ ਦਾ ਪਰਚਮ ਲਹਿਰਾਏਗੀ ਭਾਜਪਾ- ਰਾਣਾ ਸੋਢੀ <br/> ਅਗਲੀ ਖ਼ਬਰ ਤਲਵੰਡੀ ਭਾਈ ਨਗਰ ਕੌਂਸਲ ਲਈ 21 ਨਾਮਜ਼ਦਗੀਆਂ, ਮੁੱਦਕੀ ਲਈ ਅਜੇ ਤੱਕ ਕੋਈ ਨਾਮਜ਼ਦਗੀ ਨਹੀਂ <br/>
Ad Position 24