14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

10ਵੇਂ ਦਿਨ ਵੀ ਕੰਮ ਛੋੜ ਹੜਤਾਲ ਜਾਰੀ ਰੱਖਦਿਆਂ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮੁੱਦਕੀ, 15 ਮਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਕਰਮਚਾਰੀ ਸੂਬਾ ਪੱਧਰੀ ਹੜਤਾਲ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਦਸਵੇਂ ਦਿਨ ਵੀ ਨਗਰ ਪੰਚਾਇਤ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਰਹੇ | ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰੋਸ ਮਾਰਚ ਵੀ ਕੱਢਿਆ | ਸਫ਼ਾਈ ਕਰਮਚਾਰੀ 6 ਮਈ ਤੋਂ ਸੂਬਾ ਪੱਧਰੀ ਹੜਤਾਲ 'ਤੇ ਹਨ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰ ਰਹੇ ਹਨ | ਕੰਮ ਛੋੜ ਹੜਤਾਲ ਦੇ ਚੱਲਦਿਆਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਹੈ ਅਤੇ ਘਰਾਂ ਵਿਚੋਂ ਕੂੜਾ ਇਕੱਤਰ ਕਰਨ ਦਾ ਕੰਮ ਵੀ ਕਰਮਚਾਰੀਆਂ ਨੇ ਰੋਕਿਆ ਹੋਇਆ ਹੈ | ਨਗਰ ਪੰਚਾਇਤ ਦਫ਼ਤਰ ਮੁੱਦਕੀ ਅੱਗੇ ਦਿੱਤੇ ਗਏ ਧਰਨੇ ਦੌਰਾਨ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਸਫ਼ਾਈ ਕਰਮਚਾਰੀ ਸੂਬਾ ਪੱਧਰੀ ਸੱਦੇ ਦੇ ਚੱਲਦਿਆਂ ਹੜਤਾਲ 'ਤੇ ਹਨ, ਜਿੰਨਾ ਚਿਰ ਮਸਲੇ ਦਾ ਹੱਲ ਨਹੀਂ ਹੁੰਦਾ, ਓਨੀ ਦੇਰ ਹੜਤਾਲ ਖ਼ਤਮ ਨਹੀਂ ਹੋਵੇਗੀ | ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਪ੍ਰਥਾ ਖ਼ਤਮ ਕਰਨ, ਸਫ਼ਾਈ ਸੇਵਕ ਦੀ ਭਰਤੀ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਤਰਸ ਦੇ ਅਧਾਰ 'ਤੇ ਜੋ ਨੌਕਰੀਆਂ ਅਜੇ ਤੱਕ ਨਹੀਂ ਦਿੱਤੀਆਂ ਗਈਆਂ, ਉਹ ਤੁਰੰਤ ਦਿੱਤੀਆਂ ਜਾਣ, ਡੀ.ਏ ਲਾਗੂ ਕਰਨ, ਡੀ.ਏ ਦਾ ਬਕਾਇਆ ਜਾਰੀ ਕਰਨ, ਪੇ ਕਮਿਸ਼ਨ ਦਾ ਬਣਦਾ ਬਕਾਇਆ ਜਾਰੀ ਕਰਨ ਆਦਿ ਵਰਗੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ | ਇਸ ਮੌਕੇ ਸਤਪਾਲ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ, ਪੋਮਸ਼ ਕੁਮਾਰ, ਰਾਕੇਸ਼ ਕੁਮਾਰ, ਜਸਕਰਨ ਸਿੰਘ, ਦੀਪਕ, ਲੀਲ੍ਹੂ ਰਾਮ, ਮੁਲਖ ਰਾਜ, ਸੁਨੀਲ ਕੁਮਾਰ, ਰਾਹੁਲ, ਅਸ਼ੋਕ, ਗੁਰਮੇਲ ਸਿੰਘ, ਪ੍ਰਦੀਪ ਸਿੰਘ, ਰਾਜੇਸ਼, ਸੁਰੇਸ਼, ਸੁਨੀਲ, ਗੁਰਮੇਲ ਸਿੰਘ, ਅੰਗਰੇਜ਼ ਸਿੰਘ ਬਰਾੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 17 ਨੂੰ ਜਲੰਧਰ ਹੋ ਰਹੀ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਦੀ ਸਾਂਝੀ ਕਨਵੈੱਨਸ਼ਨ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਜਥੇਦਾਰ ਮਲੂਕ ਸਿੰਘ ਵਲੋਂ ਮਾਤਾ ਦੀ ਯਾਦ ਵਿਚ ਮੱਲਾਂਵਾਲਾ ਚੌਂਕ 'ਚ ਲਗਵਾਇਆ ਠੰਢੇ ਪਾਣੀ ਵਾਲਾ ਵਾਟਰ ਕੂਲਰ
Ad Position 24