14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿੱਖਿਆ ਵਿਭਾਗ ਵਲੋਂ ਹੋਣਹਾਰ ਵਿਦਿਆਰਥੀਆਂ ਦੇ ਮਾਰਗ ਦਰਸ਼ਕ ਅਧਿਆਪਕਾਂ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਉਪਲਬਧੀਆਂ ਪਿੱਛੇ ਅਹਿਮ ਭੂਮਿਕਾ ਨਿਭਾਉਣ ਵਾਲੇ ਜਮਾਤ ਮੁਖੀਆਂ ਅਤੇ ਗਾਈਡ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਬੀ.ਆਰ.ਸੀ ਹਾਲ ਫ਼ਿਰੋਜ਼ਪੁਰ-2 ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੌਰਾਨ ਪੰਜਵੀਂ ਜਮਾਤ ਵਿਚ 500 ਵਿਚੋਂ 500 ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ, ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਬੱਚਿਆਂ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਮਾਣਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਜਮਾਤ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਮੌਕੇ ਅਧਿਆਪਕਾਂ ਦੀ ਨਿਸ਼ਠਾ, ਲਗਨ ਅਤੇ ਵਿਦਿਆਰਥੀਆਂ ਦੀ ਸਫਲਤਾ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ ਨੇ ਕਿਹਾ ਕਿ ਅਧਿਆਪਕ ਹੀ ਉਹ ਮਜ਼ਬੂਤ ਨੀਂਹ ਹਨ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ਦੇ ਪਿੱਛੇ ਅਧਿਆਪਕਾਂ ਦੀ ਦਿਨ-ਰਾਤ ਦੀ ਮਿਹਨਤ, ਸਹੀ ਮਾਰਗ ਦਰਸ਼ਨ ਅਤੇ ਜ਼ਿੰਮੇਵਾਰ ਭੂਮਿਕਾ ਹੁੰਦੀ ਹੈ | ਇਸ ਮੌਕੇ ਡੀ.ਆਰ.ਸੀ ਸੁਭਾਸ਼ ਚੰਦਰ, ਬੀ.ਪੀ.ਈ.ਓ ਰਾਜਨ ਨਰੂਲਾ, ਅੰਮਿ੍ਤਪਾਲ ਸਿੰਘ ਬਰਾੜ, ਰਣਜੀਤ ਸਿੰਘ, ਦਲਜੀਤ ਕੌਰ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਹਰਜੀਤ ਕੌਰ ਅਤੇ ਸੁਖਵਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਗਾਈਡ ਅਧਿਆਪਕ ਹਾਜ਼ਰ ਸਨ | ਸਮਾਗਮ ਦੌਰਾਨ ਸਨਮਾਨਿਤ ਅਧਿਆਪਕਾਂ ਨੇ ਇਸ ਉਪਰਾਲੇ ਲਈ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਯੋਗ ਮਾਰਗ ਦਰਸ਼ਨ ਦੇਣ ਦਾ ਵਿਸ਼ਵਾਸ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਮੰਡੀ ਦੇ ਸਚਿਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਜੇ. ਐਨ. ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24