14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਕੁੜਮਾਂ ਵਿਖੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਮਦੋਟ, 15 ਮਈ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਨਜ਼ਦੀਕੀ ਪਿੰਡ ਕੁੜਮਾਂ ਵਿਖੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਰਾਜਨਬੀਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੁੰਚੇ | ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਸ ਮੌਕੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਦੇ ਸੂਬਾ ਸੰਗਠਨ ਮੰਤਰੀ ਸ਼ਮਸ਼ੇਰ ਚੌਹਾਨ, ਸੂਬਾ ਸਕੱਤਰ ਜਸਕਰਨ ਭੁੱਲਰ, ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਭਾਰੀ ਹਰਮਨਦੀਪ ਸਿੰਘ ਮੀਤਾ ਅਤੇ ਏ.ਬੀ.ਵੀ.ਪੀ ਦੇ ਸ਼ਹਿਰੀ ਪ੍ਰਧਾਨ ਧੀਰਜ ਦੇਵਗਨ ਵੀ ਮੌਜੂਦ ਰਹੇ | ਇਸ ਮੌਕੇ ਰਾਜਨਬੀਰ ਸਿੰਘ ਢਿੱਲੋਂ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਗੌਰਵਵੀਰ ਸਿੰਘ ਸੋਹਲ ਨੇ ਵਿਦਿਆਰਥੀ ਸੰਘਰਸ਼ ਅਤੇ ਨੌਜਵਾਨਾਂ ਦੀ ਭੂਮਿਕਾ ਨੌਜਵਾਨ ਦੇਸ਼ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਮੈਦਾਨ ਵਿਚ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ | ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਵਿਦਿਆਰਥੀ ਏਕਤਾ ਅਤੇ ਸੰਗਠਨ ਦੀ ਤਾਕਤ ਬਾਰੇ ਚਰਚਾ ਕੀਤੀ | ਨੌਜਵਾਨਾਂ ਨੂੰ ਅੱਗੇ ਲਿਆਂਦੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੀ ਹੈ | ਅੰਤ ਵਿਚ ਰਾਜਨਬੀਰ ਸਿੰਘ ਢਿੱਲੋਂ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਇਸ ਮੌਕੇ ਅਰਚੀਤ ਚੌਧਰੀ ਵਿਭਾਗ ਸੰਗਠਨ ਮੰਤਰੀ, ਦਿਨੇਸ਼ ਸ਼ਰਮਾ, ਸ਼ਿਵਦੀਪ ਢਿੱਲੋਂ ਢੀਂਡਸਾ, ਫਤਿਹਜੀਤ ਸਿੰਘ ਸੰਧੂ, ਪ੍ਰਭ ਢਿੱਲੋਂ, ਅਰਮਾਨ ਢਿੱਲੋਂ, ਸ਼ਮਿੰਦਰ ਢਿੱਲੋਂ, ਪਿ੍ੰਸ ਗਿੱਲ, ਸੁਖਰਾਜ ਸਿੰਘ ਸੰਧੂ ਭਾਵੜਾ ਆਦਿ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਧਰਨਾ ਦੇ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਵਿਚ ਸ਼ਾਮਿਲ <br/> ਅਗਲੀ ਖ਼ਬਰ ਮੰਡੀ ਦੇ ਸਚਿਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24