13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਲਵਪ੍ਰੀਤ ਸਿੰਘ ਨੇ ਬਾਰ੍ਹਵੀਂ ਦੀ ਪ੍ਰੀਖਿਆ 'ਚ ਜ਼ਿਲੇ੍ਹ ਦੀ ਮੈਰਿਟ ਵਿਚ ਕੀਤਾ ਪਹਿਲਾ ਸਥਾਨ ਹਾਸਿਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮੱਖੂ, 15 ਮਈ (ਵਰਿੰਦਰ ਮਨਚੰਦਾ)-ਸੀ.ਬੀ.ਐੱਸ.ਸੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਵੈੱਟਲੈਂਡ ਇੰਟਰਨੈਸ਼ਨਲ ਸਕੂਲ ਮੱਖੂ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 96.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਫ਼ਿਰੋਜ਼ਪੁਰ ਜ਼ਿਲੇ੍ਹ ਦੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਲਵਪ੍ਰੀਤ ਸਿੰਘ ਦੀ ਇਸ ਕਾਮਯਾਬੀ 'ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ | ਲਵਪ੍ਰੀਤ ਸਿੰਘ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਆਪਣੀ ਸਖ਼ਤ ਮਿਹਨਤ ਨੂੰ ਦਿੱਤਾ ਹੈ | ਲਵਪ੍ਰੀਤ ਸਿੰਘ ਭਵਿੱਖ ਵਿਚ ਇੰਜੀਨੀਅਰ ਬਣਨਾ ਚਾਹੁੰਦਾ ਹੈ | ਸਕੂਲ ਦੀ ਮੈਨੇਜਮੈਂਟ ਟੀਮ ਚੇਅਰਮੈਨ ਦਰਸ਼ਨ ਸਿੰਘ, ਐਮ.ਡੀ ਜਸਵੀਰ ਸਿੰਘ, ਪਿ੍ੰਸੀਪਲ ਵੀਨਾ ਕਟਾਰੀਆ ਅਤੇ ਪਰਮਿੰਦਰ ਕੌਰ ਨੇ ਵਿਦਿਆਰਥੀ ਲਵਪ੍ਰੀਤ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਉਸ ਦੀ ਮਿਹਨਤ ਅਤੇ ਲਗਨ ਤੋਂ ਬਾਕੀ ਵਿਦਿਆਰਥੀਆਂ ਨੂੰ ਵੀ ਪੇ੍ਰਰਨਾ ਲੈਣੀ ਚਾਹੀਦੀ ਹੈ | ਪਰਿਵਾਰਕ ਮੈਂਬਰਾਂ ਨੇ ਵੀ ਲਵਪ੍ਰ੍ਰੀਤ ਸਿੰਘ ਦੀ ਇਸ ਉਪਲਬਧੀ 'ਤੇ ਮਾਣ ਪ੍ਰਗਟ ਕਰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਸਤਕ ਮੈਚਿੰਗ ਗਰਾਂਟ ਸਕੀਮ ਤਹਿਤ ਭਾਸ਼ਾ ਵਿਭਾਗ ਵਲੋਂ ਸਕੂਲਾਂ ਅਤੇ ਲਾਇਬ੍ਰੇਰੀਆਂ ਨੂੰ ਮਿਲਣਗੀਆਂ ਮੁਫ਼ਤ ਪੁਸਤਕਾਂ ਅਗਲੀ ਖ਼ਬਰ ਸ੍ਰੀ ਕਿ੍ਸ਼ਨ ਮੰਦਰ ਅਸਹਾਇਕ ਹਿੱਤਕਾਰਨੀ ਸਭਾ ਵਲੋਂ ਮੀਟਿੰਗ
Ad Position 24