13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਹਿਕਾਰੀ ਬੈਂਕ ਲੋਹਗੜ੍ਹ (ਕੁੱਲਗੜ੍ਹੀ) ਦੇ ਬਾਹਰ ਕਿਸਾਨਾਂ ਦਾ ਧਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਕੁੱਲਗੜ੍ਹੀ, 15 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਜਾਂਦੇ ਕਰਜ਼ਿਆਂ ਦੀ ਹੱਦ ਵਧਾਈ ਗਈ ਸੀ | ਜਿਸ ਤਹਿਤ ਸਭਾਵਾਂ ਵਲੋਂ ਦਿੱਤਾ ਜਾਣ ਵਾਲਾ ਝੋਨੇ ਦਾ ਹੱਦ-ਕਰਜ਼ਾ 25,000 ਤੋਂ ਵਧਾ ਕੇ 39,000 ਰੁਪਏ ਅਤੇ ਕਣਕ ਦਾ ਹੱਦ-ਕਰਜ਼ਾ 24,000 ਤੋਂ ਵਧਾ ਕੇ 30,000 ਰੁਪਏ ਕਰ ਦਿੱਤਾ ਗਿਆ ਸੀ¢ ਪਰ ਸਹਿਕਾਰੀ ਬੈਂਕਾਂ ਵਲੋਂ ਵਧਾਏ ਹੋਏ ਹੱਦ-ਕਰਜ਼ੇ ਜਾਰੀ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਹੋ ਰਹੀ ਹੈ¢ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ, ਲੋਹਗੜ੍ਹ (ਕੁੱਲਗੜ੍ਹੀ), ਦੇ ਬਾਹਰ ਧਰਨਾ ਲਗਾਇਆ ਗਿਆ¢ ਇਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਫ਼ਿਰੋਜ਼ਪੁਰ ਪ੍ਰਧਾਨ ਬਚਿੱਤਰ ਸਿੰਘ, ਬਲਾਕ ਪ੍ਰਧਾਨ ਮੱਲ੍ਹਾਂ ਵਾਲਾ ਅਨੋਖ ਸਿੰਘ, ਮਨਜੀਤ ਸਿੰਘ ਲੋਹਗੜ੍ਹ, ਸੁਖਵਿੰਦਰ ਸਿੰਘ ਪੱਲੇ ਵਾਲਾ ਸਮੇਤ ਹੋਰ ਬਹੁਤ ਸਾਰੇ ਕਿਸਾਨਾਂ ਨੇ ਹਾਜ਼ਰੀ ਭਰੀ¢ ਉਕਤ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਵਧਾਏ ਹੋਏ ਹੱਦ-ਕਰਜ਼ੇ ਅਨੁਸਾਰ ਕਿਸਾਨਾਂ ਨੂੰ ਪੈਸੇ ਦਿੱਤੇ ਜਾਣ ਅਤੇ ਸਹਿਕਾਰੀ ਸਭਾਵਾਂ ਦੇ ਬੰਦ ਪਏ ਕੰਮ ਨੂੰ ਚਲਾਇਆ ਜਾਵੇ, ਤਾਂ ਜੋ ਕਿਸਾਨ ਫ਼ਸਲਾਂ ਦੀ ਬਿਜਾਈ ਸਹੀ ਸਮੇਂ 'ਤੇ ਕਰ ਸਕਣ¢
Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਰਚਿਆ ਇਤਿਹਾਸ ਅਗਲੀ ਖ਼ਬਰ ਸੀ.ਬੀ.ਐਸ.ਈ. ਦੇ ਆਏ ਨਤੀਜਿਆਂ ਵਿਚ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
Ad Position 24