13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦ ਅਤੇ ਬੀਜ ਵਿਕੇ੍ਰਤਾਵਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)-ਪਿਛਲੇ ਦੋ ਮਹੀਨੇ ਤੋਂ ਜਾਰੀ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਮੁਹਿੰਮ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦ ਅਤੇ ਬੀਜ ਵਿਕੇ੍ਰਤਾਵਾਂ (ਇਨਪੁੱਟ ਡੀਲਰ) ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਕੇ.ਵੀ.ਕੇ. ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਖਾਦ ਅਤੇ ਬੀਜ ਵਿਕੇ੍ਰਤਾਵਾਂ ਨੂੰ ਇਹ ਕੈਂਪ ਇਕ ਵਿਗਿਆਨਕ ਸੇਧ ਦੇਵੇਗਾ ਅਤੇ ਕਿਸਾਨਾਂ ਨੂੰ ਵੀ ਫ਼ਾਇਦਾ ਹੋਵੇਗਾ | ਕਿ੍ਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਜ਼ਿਲ੍ਹੇ ਦਾ ਨਾਮ ਖਾਦ ਦੇ ਵਧੇਰੇ ਵਰਤੋਂ ਕਰਨ ਵਾਲੇ ਦੇਸ਼ ਦੇ 100 ਜ਼ਿਲਿ੍ਹਆਂ ਵਿਚ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਤਹਿਤ ਕੇ.ਵੀ.ਕੇ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ | ਕੈਂਪ ਦੌਰਾਨ ਡਾ. ਜਗਜੋਤ ਸਿੰਘ ਗਿੱਲ ਜ਼ਿਲ੍ਹਾ ਪਸਾਰ ਵਿਗਿਆਨੀ (ਸੀਨੀਅਰ ਮੋਸਟ), ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਅਤੇ ਫ਼ਸਲ ਵਿਚ ਖਾਦ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਕੈਂਪ ਦੌਰਾਨ ਡਾ. ਭੁੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਸਬਜ਼ੀਆਂ ਅਤੇ ਫਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ 'ਤੇ ਕਰਨ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਪਾਣੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪੀ.ਏ.ਯੂ. ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ.-131, ਪੀ.ਆਰ.-132, ਪੀ.ਆਰ.-126 ਅਤੇ ਨਵੀਂ ਕਿਸਮ ਪੀ.ਆਰ.-133 ਨੂੰ ਅਪਣਾਉਣ ਦੀ ਸਲਾਹ ਦਿੱਤੀ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਵੰਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਇਨਫੋਰਸਮੈਂਟ ਅਤੇ ਡਾ. ਰਜਨੀਸ਼ ਖੇਤੀਬਾੜੀ ਵਿਕਾਸ ਅਫ਼ਸਰ ਨੇ ਖਾਦ ਅਤੇ ਬੀਜ ਵਿਕੇ੍ਰਤਾਵਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਗਿਆਨ ਜੋਤੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਰਚਿਆ ਇਤਿਹਾਸ
Ad Position 24