13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਧਾਇਕ ਭੁੱਲਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਕੀਤਾ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)-ਹਲਕਾ ਵਿਧਾਇਕ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਬੱਸ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ | ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ | ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਘਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ | ਵਿਧਾਇਕ ਭੁੱਲਰ ਨੇ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐਮ.ਏ.ਐਸ. ਸਕੂਲ ਜਿਓਣਵਾਲਾ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦ ਅਤੇ ਬੀਜ ਵਿਕੇ੍ਰਤਾਵਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ
Ad Position 24