22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਲਾਸ਼ ਸੜਕ 'ਤੇ ਰੱਖ ਕੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ(ਪ. ਪ.)-ਬੀਤੇ ਕੱਲ੍ਹ ਬਸਤੀ ਗੁਰੂ ਕਰਮ ਸਿੰਘ ਵਾਲੀ ਵਿਖੇ ਇਕ 26 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਸੀ | ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਤਜਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ | ਪੁਲਿਸ ਅਧਿਕਾਰੀਆਂ ਵਲੋਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਜਲਦ ਹੀ ਮੁਲਜਮਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੇਰ ਰਾਤ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ, ਪਰੰਤੂ ਘਟਨਾ ਦੇ ਇਕ ਦਿਨ ਬਾਅਦ ਵੀ ਕੋਈ ਗਿ੍ਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਚੱਲਦਿਆਂ ਅੱਜ ਪਰਿਵਾਰਕ ਮੈਂਬਰਾਂ ਵਲੋਂ ਬੱਤੀਆਂ ਵਾਲੇ ਚੌਂਕ ਵਿਖੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਰੋਡ ਜਾਮ ਕਰਦਿਆਂ ਧਰਨਾ ਦਿੱਤਾ ਜਾ ਰਿਹਾ ਹੈ | ਧਰਨੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ | ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਮੁਲਜ਼ਮਾਂ ਨੂੰ ਗਿ੍ਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮਿ੍ਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਧਰਨੇ ਕਾਰਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ ਅਤੇ ਸੜਕ ਦੇ ਦੋਵਾਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਮੌਕੇ 'ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸ਼ਾਂਤਮਈ ਢੰਗ ਨਾਲ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਖ਼ਬਰ ਭੇਜੇ ਜਾਣ ਤੱਕ ਧਰਨਾ ਜਾਰੀ ਸੀ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਆਪ ਹੁਦਰੀਆਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਐਮ.ਸੀ.ਐਮ ਡੀ.ਏ.ਵੀ ਸੈਂਟੇਨਰੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24