22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 17-05-2026
ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਉਸ ਵਿਰੁੱਧ ਐੱਨ.ਡੀ.ਪੀ.ਐੱਸ.ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਾਹਿਲ ਉਰਫ਼ ਮੱਠੀ ਪੁੱਤਰ ਪ੍ਰੇਮ ਵਾਸੀ ਖ਼ਲਾਸੀ ਲਾਇਨ ਫਿਰੋਜ਼ਪੁਰ ਕੈਂਟ ਜੋ ਹੈਰੋਇਨ ਵੇਚਣ ਦਾ ਆਦੀ ਹੈ 'ਤੇ ਇਸ ਵਕਤ ਸ਼ਮਸ਼ਾਨਘਾਟ ਰੋਡ 'ਤੇ ਝਾੜੀਆਂ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ 'ਤੇ ਰੇਡ ਕਰਕੇ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਗਿਆ ਅਤੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਦੇ ਆਗੂਆਂ ਨੇ ਸਾੜਿਆ ਨਰਿੰਦਰ ਮੋਦੀ ਅਤੇ ਗਵਰਨਰ ਪੰਜਾਬ ਦਾ ਪੁਤਲਾ ਅਗਲੀ ਖ਼ਬਰ ਮੁੱਦਕੀ 'ਚ ਭਾਜਪਾ ਦਾ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ
Ad Position 24