22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਕਿਯੂ ਰਾਜੇਵਾਲ ਦੇ ਆਗੂਆਂ ਨੇ ਸਾੜਿਆ ਨਰਿੰਦਰ ਮੋਦੀ ਅਤੇ ਗਵਰਨਰ ਪੰਜਾਬ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 17-05-2026
ਮੱਖੂ, 16 ਮਈ (ਕੁਲਵਿੰਦਰ ਸਿੰਘ ਸੰਧੂ)-ਕੱਲ੍ਹ ਚੰਡੀਗੜ੍ਹ ਵਿਖੇ ਜੋ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਵਰਕਰ ਗਵਰਨਰ ਪੰਜਾਬ ਦਾ ਘਿਰਾਓ ਕਰਨ ਜਾ ਰਿਹਾ ਸੀ ਤਾਂ ਕਿਸਾਨਾਂ ਤੇ ਅੰਨੇ੍ਹਵਾਹ ਲਾਠੀ ਚਾਰਜ ਅਤੇ ਅੱਥਰੂ ਗੈੱਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ | ਜਿਸ ਕਾਰਨ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਤੁਰੰਤ ਫੈਸਲਾ ਕਰਕੇ 16 ਮਈ ਨੂੰ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਸੀ | ਜਿਸ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫਿਰੋਜ਼ਪੁਰ ਬਲਾਕ ਮੱਖੂ ਵਲੋਂ ਲਖਵਿੰਦਰ ਸਿੰਘ ਪੀਰ ਮੁਹੰਮਦ ਪਰਗਟ ਸਿੰਘ ਤਲਵੰਡੀ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨਾਲ ਜੋ ਪੰਗਾ ਲਿਆ ਹੈ ਇਸ ਦਾ ਖ਼ਮਿਆਜ਼ਾ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਭੁਗਤਣਾ ਪਵੇਗਾ | ਇਸ ਮੌਕੇ ਉਨ੍ਹਾਂ ਨਾਲ ਗੁਰਵਿੰਦਰ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਮੰਗਲ ਸਿੰਘ, ਤਰਸੇਮ ਸਿੰਘ,ਪਾਲ ਸਿੰਘ ਪਟਿਆਲੀਆ, ਵਿਨੋਦ ਕੁਮਾਰ, ਬਲਕਾਰ ਸਿੰਘ, ਜੁਗਰਾਜ ਸਿੰਘ, ਮਹਿਲ ਸਿੰਘ ਦੀਨੇ ਕੇ, ਮਿਲਖਾ ਸਿੰਘ ਗੱਟਾ, ਡਾ. ਮਨਮੋਹਨ ਸਿੰਘ ਗਿੱਲ, ਟੇਕ ਸਿੰਘ, ਗੁਰਵੇਲ ਸਿੰਘ, ਕਮਲਜੀਤ ਸਿੰਘ ਚਾਂਗੀਆ, ਬਲਵੀਰ ਸਿੰਘ ਪੱਧਰੀ, ਜੋਗਿੰਦਰ ਸਿੰਘ ਗੱਟਾ, ਕੁਲਦੀਪ ਸਿੰਘ ਸੁਧੀਆ, ਲਖਵਿੰਦਰ ਸਿੰਘ ਗੱਟਾ ਮੱਲੂਵਾਲਾ, ਦਲੇਰ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ, ਏਕਮਜੀਤ ਸਿੰਘ ਬਿਕਰਮਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਸਕੇਟਿੰਗ ਮੁਕਾਬਲੇ ਜਿੱਤੇ-ਜ਼ੀਰਾ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24