23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡੀਜ਼ਲ ਸ਼ੈੱਡ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 17-05-2026
ਫਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)-ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਡੀਜ਼ਲ ਸ਼ੈੱਡ ਲੁਧਿਆਣਾ ਵਲੋਂ ਗੌਰਵ ਪਾਰਕ ਵਿਖੇ ਇਕ ਪ੍ਰੇਰਨਾਦਾਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਸਮਾਗਮ ਦੌਰਾਨ ਕਰਮਚਾਰੀਆਂ ਨੇ ਹਰੇ-ਭਰੇ ਅਤੇ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ, ਜਿਸ ਵਿਚ ਪੌਦੇ ਲਗਾਉਣ, ਊਰਜਾ ਦੀ ਬੱਚਤ, ਕੂੜਾ ਪ੍ਰਬੰਧਨ, ਪ੍ਰਦੂਸ਼ਣ ਦੀ ਰੋਕਥਾਮ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਦੀ ਮਹੱਤਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਸਮਾਗਮ ਵਿਚ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੰਡਲ ਮਕੈਨੀਕਲ ਇੰਜੀਨੀਅਰ (ਡੀਜ਼ਲ ਸ਼ੈੱਡ) ਰਾਹੁਲ ਭਾਰਤੀ ਨੇ ਸਾਰੇ ਸਟਾਫ਼ ਨੂੰ ਵਾਤਾਵਰਣ ਦੀ ਸੰਭਾਲ ਵਿਚ ਸਰਗਰਮ ਯੋਗਦਾਨ ਪਾਉਣ ਅਤੇ ਰੋਜ਼ਾਨਾ ਜੀਵਨ ਵਿਚ ਵਾਤਾਵਰਣ-ਅਨੁਕੂਲ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਅਤੇ ਸੁਰੱਖਿਅਤ ਭਵਿੱਖ ਦੇ ਨਿਰਮਾਣ ਲਈ ਸਾਰਿਆਂ ਦੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ | ਪ੍ਰੋਗਰਾਮ ਦੌਰਾਨ ਕਰਵਾਏ ਗਏ ਕੁਇਜ਼ ਮੁਕਾਬਲੇ ਦੇ ਜੇਤੂਆਂ ਮੋਹਿਤ ਕੁਮਾਰ (ਸੀਨੀਅਰ ਕਲਰਕ), ਸ਼ਸ਼ੀ ਭੂਸ਼ਣ (ਤਕਨੀਸ਼ੀਅਨ1), ਕਪਿਲ ਕਾਰਕੀ (ਤਕਨੀਸ਼ੀਅਨ-1), ਮਨੀਸ਼ ਕੁਮਾਰ (ਤਕਨੀਸ਼ੀਅਨ-1), ਓਮ ਪ੍ਰਕਾਸ਼ (ਐੱਸ.ਐੱਸ.ਈ.), ਆਸ਼ੀਸ਼ ਰੰਜਨ (ਤਕਨੀਸ਼ੀਅਨ-3) ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੇ ਅਖੀਰ ਵਿਚ ਸਾਰੇ ਹਾਜ਼ਰ ਅਧਿਕਾਰੀਆਂ ਅਤੇ ਪ੍ਰਤੀਯੋਗੀਆਂ ਵਲੋਂ ਵਾਤਾਵਰਣ ਦੀ ਰੱਖਿਆ ਅਤੇ ਸਥਿਰ ਵਿਕਾਸ ਲਈ ਨਿਰੰਤਰ ਕੰਮ ਕਰਨ ਦੀ ਸਹੁੰ ਚੁੱਕੀ ਗਈ | ਜਿਸ ਤੋਂ ਬਾਅਦ ਇਹ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰ ਨਾ ਹੋਣ ਦੇ ਬਾਵਜੂਦ ਵਾਰਡ ਦੇ ਸਾਰੇ ਮਸਲੇ ਕੀਤੇ ਹੱਲ-ਸਤਨਾਮ ਸਿੰਘ
Ad Position 24