23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 17-05-2026
ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਬਲਾਕ ਫ਼ਿਰੋਜ਼ਪੁਰ ਸ਼ਹਿਰ ਦੀ ਐਗਜੈਕਟਿਵ ਕਮੇਟੀ ਦੀ ਅਹਿਮ ਮੀਟਿੰਗ ਹੋਈ | ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਸ ਬੈਠਕ ਵਿਚ ਕਮੇਟੀ ਦੇ ਸਾਰੇ ਹੀ ਅਹੁਦੇਦਾਰਾਂ ਅਤੇ ਐਗਜੈਕਟਿਵ ਮੈਂਬਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ | ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਆ ਰਹੀਆਂ ਮੌਜੂਦਾ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਪ੍ਰਧਾਨ ਡਾ. ਭਜਨ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਹਮੇਸ਼ਾ ਡਾਕਟਰਾਂ ਦੇ ਹਿੱਤਾਂ ਲਈ ਪਹਿਰਾ ਦਿੰਦੀ ਰਹੀ ਹੈ ਅਤੇ ਕਿਸੇ ਵੀ ਮੈਂਬਰ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ | ਮੀਟਿੰਗ ਵਿਚ ਪੈੱ੍ਰਸ ਸਕੱਤਰ. ਮਨਜੀਤ ਸਿੰਘ ਖਾਈ, ਖ਼ਜ਼ਾਨਚੀ. ਸੰਜੀਵ ਪਾਸੀ, ਸਹਾਇਕ ਖ਼ਜ਼ਾਨਚੀ. ਬਲਜੀਤ ਸਿੰਘ ਅਤੇ ਜਨਰਲ ਸਕੱਤਰ ਨਿਸ਼ਾਨ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਤੋਂ ਇਲਾਵਾ ਮੁੱਖ ਸਲਾਹਕਾਰ ਸੁਖਵੰਤ ਸਿੰਘ, ਵਾਈਸ ਪ੍ਰਧਾਨ ਗੁਲਾਬ ਸਿੰਘ, ਜ਼ਿਲ੍ਹਾ ਮੈਂਬਰ ਵਰਜਿੰਦਰ ਸਿੰਘ, ਸਟੇਜ ਸੈਕਟਰੀ ਰਣਜੀਤ ਸਿੰਘ, ਗੁਰਦੀਪ ਸਿੰਘ ਸ਼ੇਰ ਖਾਂ ਅਤੇ ਰਾਜੇਸ਼ ਧਵਨ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਵਿਚ ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਡੀਜ਼ਲ ਸ਼ੈੱਡ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24