23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਾਤਾ ਸਾਹਿਬ ਕੌਰ ਪਬਲਿਕ ਸਕੂਲ ਵਿਚ ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਸੈਮੀਨਾਰ ਆਯੋਜਿਤ

Ad Position 21
No active advertisement
ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਨੈਤਿਕ ਕਦਰਾਂ-ਕੀਮਤਾਂ ਸਬੰਧੀ ਇਕ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪਹੁੰਚੇ ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਰੌਸ਼ਨੀ ਵਿਚ ਜੀਵਨ ਜਿਊਣ, ਮਾਤਾ-ਪਿਤਾ ਅਤੇ ਵੱਡਿਆਂ ਦਾ ਸਤਿਕਾਰ ਕਰਨ ਅਤੇ ਉੱਚੇ-ਸੁੱਚੇ ਜੀਵਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਤਨਾਮ ਸਿੰਘ (ਅੰਮਿ੍ਤਸਰ) ਅਤੇ ਮੰਗਲ ਸਿੰਘ (ਕੋਆਰਡੀਨੇਟਰ, ਗੁਰੂਹਰਸਹਾਏ) ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਨੈਤਿਕ ਸਿੱਖਿਆ ਅਤੇ ਚੰਗੇ ਸੰਸਕਾਰ ਬਹੁਤ ਜ਼ਰੂਰੀ ਹਨ, ਕਿਉਂਕਿ ਇਹੀ ਉਨ੍ਹਾਂ ਨੂੰ ਇਕ ਚੰਗਾ ਇਨਸਾਨ ਬਣਾਉਂਦੇ ਹਨ | ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ | ਸਗੋਂ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਵੀ ਹੈ | ਇਸ ਮੌਕੇ ਕੋਆਰਡੀਨੇਟਰ ਅਭਯ ਬਜਾਜ, ਸੰਦੀਪ ਅਤੇ ਸ੍ਰੀਮਤੀ ਰਚਨਾ ਮੋਂਗਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੇਰਣਾਦਾਇਕ ਪ੍ਰੋਗਰਾਮਾਂ ਤੋਂ ਸਿੱਖ ਲੈ ਕੇ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤਾ 72 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24