23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤਾ 72 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 17-05-2026
ਮੁੱਦਕੀ, 16 ਮਈ (ਭਾਰਤ ਭੂਸ਼ਨ ਅਗਰਵਾਲ)-ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ 'ਤੇ 72 ਰੁਪਏ ਪ੍ਰਤੀ ਕੁਇੰਟਲ ਐਮ.ਐੱਸ.ਪੀ.'ਚ ਵਾਧਾ ਕਰਨਾ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੁੱਦਕੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਇਕਾਈ ਮੁੱਦਕੀ ਦੇ ਪ੍ਰਧਾਨ ਸਤਿਨਾਮ ਸਿੰਘ ਬਾਸੀ ਨੇ ਕੀਤਾ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਤੇਲ ਦੇ ਭਾਅ 'ਚ ਵਾਧਾ ਹੋ ਰਿਹਾ ਹੈ ਤੇ ਉੱਪਰੋਂ ਲੇਬਰ ਵੀ ਕਾਫ਼ੀ ਮਹਿੰਗੀ ਪੈ ਰਹੀ ਹੈ, ਪਰ ਸਰਕਾਰ ਨੇ ਜੋ ਇਹ ਵਾਧਾ ਕੀਤਾ ਹੈ, ਉਹ ਕਿਸਾਨਾਂ ਲਈ ਨਾਕਾਫ਼ੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਪਹਿਲਾਂ 12-13 ਫ਼ਸਲਾਂ 'ਤੇ ਐਮ.ਐੱਸ.ਪੀ ਦਾ ਵਾਧਾ ਕੀਤਾ ਹੈ, ਉਹ ਵਾਧਾ ਅੱਜ ਤੱਕ ਕਦੇ ਵੀ ਦਿਖਾਈ ਨਹੀਂ ਦਿੱਤਾ ਗਿਆ, ਪਰ ਸਰਕਾਰ ਨੇ ਝੋਨੇ ਦੀ ਫ਼ਸਲ 'ਤੇ 72 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਕਿਸਾਨ ਨੂੰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਿਰਾਸ਼ ਕੀਤਾ ਹੈ | ਜੇਕਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਮਿਲੇ ਤਾਂ ਉਹ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਦੇ ਹਨ ਅਤੇ ਆਪਣੇ ਪਰਿਵਾਰਾਂ ਨੂੰ ਬਿਹਤਰ ਜੀਵਨ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਲੋਂ ਕੀਤਾ ਵਾਧਾ ਮੁੱਢ ਤੋਂ ਰੱਦ ਕਰਦੀ ਹੈ ਤੇ ਝੋਨੇ ਦੀ ਫ਼ਸਲ 'ਚ ਘੱਟੋ-ਘੱਟ 1000 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਮੰਗ ਕਰਦੀ ਹੈ | ਉਕਤ ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜਿੰਨਾ ਫ਼ਸਲਾਂ ਲਈ ਸਰਕਾਰ ਐਮ.ਐੱਸ.ਪੀ. ਦਾ ਐਲਾਨ ਕਰਦੀ ਹੈ, ਉਨ੍ਹਾਂ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵਲੋਂ ਵਿਧਾਇਕ ਨਰੇਸ਼ ਕਟਾਰੀਆ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਵਿਚ ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਸੈਮੀਨਾਰ ਆਯੋਜਿਤ
Ad Position 24