23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵਲੋਂ ਵਿਧਾਇਕ ਨਰੇਸ਼ ਕਟਾਰੀਆ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-05-2026
ਜ਼ੀਰਾ, 16 ਮਈ (ਰਜਨੀਸ਼ ਕਥੂਰੀਆ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਜ਼ੀਰਾ ਵਿਖੇ ਵਿਧਾਇਕ ਨਰੇਸ਼ ਕਟਾਰੀਆ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਜਾਣਕਾਰੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਕੌਰ ਸ਼ਾਹਵਾਲਾ ਬਲਾਕ ਪ੍ਰਧਾਨ ਜ਼ੀਰਾ ਅਤੇ ਜੀਵਨ ਬਲਾਕ ਪ੍ਰਧਾਨ ਮੱਖੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਵਾਅਦੇ ਕੀਤੇ ਗਏ ਸੀ ਕਿ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ/ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ | ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ | ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਹਰੇਕ ਆਂਗਣਵਾੜੀ ਵਰਕਰ ਨੂੰ 200 ਰੁਪਏ ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣਗੇ | ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਕਰਵਾਉਣੇ ਜਿਵੇਂ ਜਨਗਣਨਾ, ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣਗੇ ਪਰ ਇਹਨਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਹਨਾਂ ਨੇ ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦੇਣ,ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਅਤੇ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜੇ ਜਾਣ ਦੀ ਮੰਗ ਕੀਤੀ | ਇਸ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਦੇ ਕਿਸੇ ਰੁਝੇਵੇਂ ਵਿਚ ਹੋਣ ਕਰਕੇ ਉਹਨਾਂ ਦੇ ਪੀ.ਏ. ਮੇਜਰ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿੱਚ ਗੁਰਮੀਤ ਕੌਰ, ਰਵਿੰਦਰ ਕੌਰ, ਸਿਮਰਜੀਤ ਕੌਰ, ਅੰਜੂ ਬਾਲਾ, ਮਨਜੀਤ ਕੌਰ, ਪਲਵਿੰਦਰ ਕੌਰ, ਜਸਬੀਰ ਕੌਰ, ਸਾਲਵਿੰਦਰ ਕੌਰ, ਸੁਖਵੰਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ ਗੋਗੋਆਣੀ, ਜਸਵਿੰਦਰ ਕੌਰ, ਸੁਰਜੀਤ ਕੌਰ, ਜਸਬੀਰ ਕੌਰ, ਨਰਿੰਦਰ ਕੌਰ ਬੂਲੇ, ਲਖਵਿੰਦਰ ਕੌਰ ਅਵਾਨ ਆਦਿ ਆਂਗਣਵਾੜੀ ਵਰਕਰ ਅਤੇ ਹੈਲਪਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਦਿਨਾਂ ਬਾਅਦ ਵੀ ਮੰਡੀਆਂ ਵਿਚ ਰੁਲ ਰਹੀ ਹੈ ਸਰਕਾਰ ਵਲੋਂ ਖ਼ਰੀਦੀ ਕਣਕ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤਾ 72 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ
Ad Position 24