23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਵਲ ਸਰਜਨ ਵਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 17-05-2026
ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)-''ਕੌਮੀ ਡੇਂਗੂ ਦਿਵਸ'' ਦੇ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਵਲੋਂ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹਰ ਸਾਲ 16 ਮਈ ਨੂੰ ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਇਸ ਬੁਖ਼ਾਰ ਪ੍ਰਤੀ ਜਾਗਰੂਕ ਕਰਨਾ ਹੈ | ਡੇਂਗੂ 'ਏਡੀਜ਼ ਅਜਿਪਟੀ' ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਤੇਜ਼ ਬੁਖ਼ਾਰ, ਸਰੀਰ ਤੇ ਪੇਟ ਦਰਦ, ਉਲਟੀਆਂ ਅਤੇ ਮਸੂੜਿ੍ਹਆਂ ਵਿਚੋਂ ਖ਼ੂਨ ਆਉਣਾ ਇਸ ਦੇ ਮੁੱਖ ਲੱਛਣ ਹਨ | ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦਾ ਟੈੱਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਸੰਜੀਵ ਸ਼ਰਮਾ ਅਤੇ ਨੇਹਾ ਭੰਡਾਰੀ ਨੇ ਲੋਕਾਂ ਨੂੰ ਸਿਹਤ ਵਿਭਾਗ ਦੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ, ਰਾਤ ਨੂੰ ਮੱਛਰਦਾਨੀ ਜਾਂ ਮੱਛਰ-ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਘਰਾਂ ਦੇ ਦਰਵਾਜ਼ੇ-ਖਿੜਕੀਆਂ ਜਾਲੀਦਾਰ ਹੋਣੇ ਚਾਹੀਦੇ ਹਨ | ਇਸ ਤੋਂ ਇਲਾਵਾ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟਾਇਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸਮਿੰਦਰ ਕੌਰ ਅਤੇ ਡਾ. ਯੁਵਰਾਜ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਦੀਆਂ ਐਂਟੀ-ਲਾਰਵਾ ਟੀਮਾਂ, ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਵਲੋਂ ਜ਼ਿਲ੍ਹੇ ਭਰ ਵਿਚ 'ਡੋਰ ਟੂ ਡੋਰ' ਚੈਕਿੰਗ ਕੀਤੀ ਜਾ ਰਹੀ ਹੈ | ਚੈਕਿੰਗ ਦੌਰਾਨ ਜਿੱਥੇ ਵੀ ਮੱਛਰਾਂ ਦਾ ਲਾਰਵਾ ਮਿਲ ਰਿਹਾ ਹੈ, ਉਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ | ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਪੀਲੇ ਬੁਖ਼ਾਰ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਨਿਯੰਤਰਨ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰਾਂਗੇ-ਬੁੱਟਰ ਅਗਲੀ ਖ਼ਬਰ ਜਪਨੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਜ਼ਿਲ੍ਹੇ 'ਚੋਂ ਚੌਥਾ ਅਤੇ ਸੂਬੇ 'ਚੋਂ 14ਵਾਂ ਸਥਾਨ ਕੀਤਾ ਹਾਸਿਲ
Ad Position 24