ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਗੁਰੂ ਕਰਮ ਸਿੰਘ ਬਸਤੀ ਵਿਖੇ ਇਕ ਖ਼ਾਲੀ ਪਲਾਟ ਵਿਚ ਕਰੀਬ 26 ਸਾਲਾ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤਾਂ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਇਤਲਾਹ ਮਿਲੀ ਸੀ ਕਿ ਗੁਰੂ ਕਰਮ ਸਿੰਘ ਬਸਤੀ ਦੇ ਇਕ ਖ਼ਾਲੀ ਪਲਾਟ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ | ਸੂਚਨਾ ਮਿਲਣ ਉਪਰੰਤ ਉਹ ਤੁਰੰਤ ਥਾਣਾ ਮੁਖੀ ਜਗਦੀਪ ਸਿੰਘ ਅਤੇ ਹੋਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮ ਅਤੇ ਡੌਗ ਸਕੂਐਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਪ੍ਰਵੀਨ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਬੋਗੀ ਵਾਲਾ ਮੋਹਕਮ ਕੇ ਵਜੋਂ ਹੋਈ ਹੈ | ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਮੌਤ ਕਿਵੇਂ ਹੋਈ | ਇਸ ਸਬੰਧੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ |