23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ 'ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 17-05-2026
ਫ਼ਿਰੋਜ਼ਪੁਰ, 16 ਮਈ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 26 ਮਈ ਨੂੰ ਨਗਰ ਕੌਂਸਲ 'ਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ 'ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕ ਹਿਤ ਵਿਚ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਦੀਪ ਸ਼ਿਖਾ ਸ਼ਰਮਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਵਲੋਂ ਕੋਈ ਵੀ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਕੋਈ ਵੀ ਹਥਿਆਰ ਗੰਡਾਸੇ, ਤੇਜ਼ਧਾਰ ਟਕੂਏ, ਕੁਹਾੜੀਆਂ ਅਤੇ ਹੋਰ ਘਾਤਕ ਅਸਲਾ, ਹਥਿਆਰ ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ ਨਾਲ ਲੈ ਕੇ ਚੱਲਣ ਜਾਂ ਦਿਖਾਵਾ ਕਰਨ ਅਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ | ਕਿਸੇ ਵੀ ਅਸਲਾ ਧਾਰਕ ਵਲੋਂ ਅਸਲ੍ਹਾ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਰਹੇਗੀ | ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 19 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਬਾਦਲ ਮਜ਼ਬੂਤ ਧਿਰ ਵਜੋਂ ਉੱਭਰੇਗਾ-ਸ਼ਹਿਜ਼ਾਦਾ
Ad Position 24