ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)-ਦਸਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦਾ ਨਤੀਜਾ ਸ਼ਤਪ੍ਰਤੀਸ਼ਤ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਮੇਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮੂਹ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਸਕੂਲ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ਼ ਅਤੇ ਬੱਚਿਆਂ ਨੂੰ ੂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ ਸਕਦਾ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ | ਇਸ ਮੌਕੇ ਸਕੂਲ ਇੰਚਾਰਜ ਮੈਡਮ ਮਨਜਿੰਦਰ ਕੌਰ ਨੇ ਕਿਹਾ ਕਿ ਗੁਰਵੀਰ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ, ਮਾਫ਼ੀਆ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਪਿੰਡ ਦੇ ਸਰਪੰਚ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਕੁਲਵੰਤ ਸਿੰਘ, ਲਖਵਿੰਦਰ ਸਿੰਘ, ਸਕੂਲ ਅਧਿਆਪਕ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ | ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਇਸ ਸ਼ਾਨਦਾਰ ਸਫਲਤਾ 'ਤੇ ਸਕੂਲ ਪਿ੍ੰਸੀਪਲ, ਸਮੂਹ ਸਟਾਫ਼, ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ |